ਫ਼ੁਟਕਲ

ਜੰਮੂ ਕਸ਼ਮੀਰ ‘ਚ ਭਾਰਤੀ ਫੌਜ ਨੇ ਵੱਡੀ ਮਾਤਰਾ ਵਿਚ ਹਥਿਆਰਾਂ ਸਮੇਤ ਗੋਲਾ-ਬਾਰੂਦ ਕੀਤਾ ਬਰਾਮਦ

ਸ੍ਰੀਨਗਰ: ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਹ ਕਾਰਵਾਈ ਖੁਫੀਆ ਸੂਚਨਾ ਦੇ ਆਧਾਰ ‘ਤੇ ਕੀਤੀ ਗਈ।

ਰੱਖਿਆ ਸੂਤਰਾਂ ਨੇ ਦੱਸਿਆ ਕਿ ਕੁਪਵਾੜਾ ਜ਼ਿਲ੍ਹੇ ਦੇ ਮਾਛਲ ਸੈਕਟਰ ‘ਚ 15 ਤੋਂ 18 ਅਗਸਤ ਤੱਕ ਫੌਜ, ਬੀ.ਐੱਸ.ਐੱਫ. ਅਤੇ ਜੰਮੂ-ਕਸ਼ਮੀਰ ਪੁਲਸ ਵਲੋਂ ਸਾਂਝੇ ਤੌਰ ‘ਤੇ ਚਲਾਏ ਗਏ ਆਪਰੇਸ਼ਨ ‘ਮਾਛਲ ਪ੍ਰਹਾਰ 2’ ਦੌਰਾਨ ਹਥਿਆਰ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿਚ 5 ਏ.ਕੇ. ਰਾਈਫ਼ਲਾਂ, 7 ਪਿਸਤੌਲਾਂ, 4 ਹੈਂਡ ਗ੍ਰਨੇਡ ਅਤੇ ਹੋਰ ਅਪਰਾਧਕ ਸਮੱਗਰੀ ਸਮੇਤ ਹਥਿਆਰਾਂ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਭਾਰਤੀ ਫ਼ੌਜ ਦੀ ਚਿਨਾਰ ਕੋਰ ਵਲੋਂ ਸਾਂਝੀ ਕੀਤੀ ਗਈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-