ਫੀਚਰਜ਼ਫ਼ੁਟਕਲ

ਸ੍ਰੀ ਮੁਕਤਸਰ ਸਾਹਿਬ ‘ਚ ਘਰ ਨੂੰ ਲੱਗੀ ਅੱਗ, ਧੀ ਦੇ ਦਾਜ ਲਈ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਉਦੇਕਰਨ ਵਿਚ ਇਕ ਘਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਘਟਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।ਪੀੜਤ ਮਕਾਨ ਮਾਲਕ ਜਗਬੀਰ ਸਿੰਘ ਨੇ ਦਸਿਆ ਕਿ ਸਾਰਾ ਪਰਿਵਾਰ ਸਵੇਰੇ 6 ਵਜੇ ਕੰਮ ‘ਤੇ ਗਿਆ ਹੋਇਆ ਸੀ। ਪਿੰਡ ਦੇ ਲੋਕਾਂ ਨੇ ਉਨ੍ਹਾਂਂ ਨੂੰ ਪਿੱਛੋਂ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਦਿਤੀ। ਜਦੋਂ ਉਹ ਉਥੇ ਪਹੁੰਚੇ ਤਾਂ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਸੀ।

ਉਨ੍ਹਾਂ ਨੇ ਦਸਿਆ ਕਿ ਕੁਝ ਸਮੇਂ ਬਾਅਦ ਉਸ ਦੀ ਲੜਕੀ ਦਾ ਵਿਆਹ ਹੋਣ ਵਾਲਾ ਸੀ, ਜਿਸ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਸਨ ਅਤੇ ਉਸ ਦਾ ਦਾਜ ਦਾ ਸਾਮਾਨ ਵੀ ਘਰ ਵਿਚ ਰੱਖਿਆ ਹੋਇਆ ਸੀ। ਉਹ ਵੀ ਅੱਗ ਦੀ ਲਪੇਟ ਵਿਚ ਆ ਕੇ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ।

ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣਾ ਘਰੇਲੂ ਸਾਮਾਨ ਲਿਆ ਕੇ ਆਪਣੀ ਲੜਕੀ ਦਾ ਵਿਆਹ ਕਰਵਾ ਸਕੇ। ਉਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦਾ ਕਰੀਬ 2 ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਇਸ ਖ਼ਬਰ ਬਾਰੇ ਕੁਮੈਂਟ ਕਰੋ-