ਪੰਜਾਬਫੀਚਰਜ਼

ਅਜਨਾਲਾ ਸਕੂਲ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ, ਵਿਦਿਆਰਥੀ ਦੀ ਕਰੰਟ ਲੱਗਣ ਨਾਲ ਹੋਈ ਮੌਤ

ਅਜਨਾਲਾ- ਅਜਨਾਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਬਾਬਾ ਬੁੱਢਾ ਪਬਲਿਕ ਸਕੂਲ ’ਚ ਪੜ੍ਹਦੇ ਵਿਦਿਆਰਥੀ ਦੀ ਕਰੰਟ ਲੱਗਣ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਅਰਜਨ ਸਾਵਰੀ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਤਰਸੇਮ ਨੇ ਸਕੂਲ ਪ੍ਰਬੰਧਕਾਂ ’ਤੇ ਅਣਗਹਿਲੀ ਦੇ ਇਲਜ਼ਾਮ ਲਗਾਏ ਹਨ। ਉੱਧਰ ਇਹ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਐਸ.ਐਚ.ਓ ਇੰਸਪੈਕਟਰ ਮੁਖ਼ਤਿਆਰ ਸਿੰਘ ਮੌਕੇ ’ਤੇ ਪਹੁੰਚੇ ਹੋਏ ਹਨ, ਜਿਨ੍ਹਾਂ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-