ਪਾਕਿਸਤਾਨ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਤੇ ਵੈਨ ਦੀ ਹੋਈ ਟੱਕਰ, 7 ਲੋਕਾਂ ਦੀ ਮੌਤ
ਇਸਲਾਮਾਬਾਦ: ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਦੇ ਥੱਟਾ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਇਕ ਵੈਨ ਅਤੇ ਇਕ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 8 ਲੋਕ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਕਪੂਰਥਲਾ ‘ਚ ਇਨਸਾਨੀਅਤ ਸ਼ਰਮਸਾਰ, 9 ਸਾਲਾ ਦੀ ਗੂੰਗੀ ਬੋਲੀ ਬੱਚੀ ਨਾਲ ਕੀਤਾ ਬਲਾਤਕਾਰ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਸ਼ਹਿਰ ਦੇ ਝਿਰਕ ਇਲਾਕੇ ਨੇੜੇ ਨੈਸ਼ਨਲ ਹਾਈਵੇਅ ‘ਤੇ ਉਸ ਸਮੇਂ ਵਾਪਰਿਆ, ਜਦੋਂ ਇੱਕ ਸਿੰਗਲ ਟਰੈਕ ਸੜਕ ‘ਤੇ ਉਲਟ ਦਿਸ਼ਾ ਤੋਂ ਆ ਰਹੇ ਵਾਹਨ ਆਪਸ ਵਿਚ ਟਕਰਾ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਬਚਾਅ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਤੇ ਪੀੜਤਾਂ ਨੂੰ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ।