ਪੰਜਾਬ

ਬਠਿੰਡਾ: ਚੋਰਾਂ ਨੇ ਗੁਰੂ ਘਰ ਨੂੰ ਵੀ ਨਹੀਂ ਬਖਸ਼ਿਆ, ਗੋਲਕ ਤੋੜ ਕੇ ਪੈਸੇ ਕੱਢ ਕੇ ਹੋਏ ਫਰਾਰ

ਬਠਿੰਡਾ: ਬਠਿੰਡਾ ਦੀ ਬਿਰਸਾਲ ਬਸਤੀ ਸਥਿਤ ਗੁਰਦੁਆਰਾ ਸਾਹਿਬ ‘ਚ ਬੀਤੀ ਰਾਤ ਚੋਰ ਗੋਲਕ ‘ਚੋਂ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਚੋਰ ਖਿੜਕੀ ਰਾਹੀਂ ਅੰਦਰ ਦਾਖਲ ਹੋਏ ਸਨ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਮਾਮਲੇ ਦੀ ਸ਼ਿਕਾਇਤ ਥਾਣਾ ਸਦਰ ਨੂੰ ਦੇ ਦਿਤੀ ਗਈ ਹੈ।

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਜਨ ਸਿੰਘ ਨੇ ਦਸਿਆ ਕਿ ਜਦੋਂ ਉਹ ਸਵੇਰੇ 4 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਪੁੱਜੇ ਤਾਂ ਖਿੜਕੀ ਖੁੱਲ੍ਹੀ ਹੋਈ ਸੀ ਅਤੇ ਅੰਦਰ ਗੋਲਕ ਡਿੱਗੀ ਪਈ ਸੀ। ਜਦੋਂ ਉਸ ਨੇ ਸੀਸੀਟੀਵੀ ਕੈਮਰਿਆਂ ਵਾਲੇ ਲੜਕਿਆਂ ਨੂੰ ਬੁਲਾ ਕੇ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ 2 ਲੜਕੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਹਨ। ਉਹ ਗੋਲਕ ਤੋੜ ਕੇ ਸਾਰੇ ਪੈਸੇ ਕੱਪੜੇ ਵਿਚ ਬੰਨ੍ਹ ਕੇ ਭੱਜ ਗਏ।

ਬਠਿੰਡਾ ਦੀ ਬਿਰਸਾਲ ਬਸਤੀ ਸਥਿਤ ਗੁਰਦੁਆਰਾ ਸਾਹਿਬ ‘ਚ ਬੀਤੀ ਰਾਤ ਚੋਰ ਗੋਲਕ ‘ਚੋਂ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਚੋਰ ਖਿੜਕੀ ਰਾਹੀਂ ਅੰਦਰ ਦਾਖਲ ਹੋਏ ਸਨ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਮਾਮਲੇ ਦੀ ਸ਼ਿਕਾਇਤ ਥਾਣਾ ਸਦਰ ਨੂੰ ਦੇ ਦਿੱਤੀ ਗਈ ਹੈ।਼

ਇਸ ਖ਼ਬਰ ਬਾਰੇ ਕੁਮੈਂਟ ਕਰੋ-