ਉਚੇਰੀ ਪੜ੍ਹਾਈ ਲਈ ਕੈਨੇਡਾ ਗਈ ਲੜਕੀ ਦੀ ਸੜਕ ਹਾਦਸੇ ‘ਚ ਹੋਈ ਮੌਤ
ਰੁਦਰਾਪੁਰ : ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲੜਕੀ ਮਾਲਟਨ ਵਿਚ ਸਾਈਕਲ ‘ਤੇ ਜਾ ਰਹੀ ਹੈ ਕਿ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿਤੀ।
ਕਾਰ ਹੇਠਾਂ ਆਉਣ ਕਾਰਨ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਹਿਚਾਣ ਕੀਰਤੀ ਬਾਵੇਜਾ ਵਜੋਂ ਹੋਈ। ਲੜਕੀ ਉੱਤਰਾਖੰਡ ਦੇ ਰੁਦਰਪੁਰ ਦੀ ਰਹਿਣ ਵਾਲੀ ਸੀ ਤੇ ਇਖ ਸਾਲ ਪਹਿਲਾਂ ਹੀ ਉਚੇਰੀ ਪੜ੍ਹਾਈ ਲ਼ਈ ਕੈਨੇਡਾ ਗਈ ਸੀ।