ਯੂਪੀ ਕਾਂਗਰਸ ਪ੍ਰਿਯੰਕਾ ਗਾਂਧੀ ਨੂੰ ਵਾਰਾਨਸੀ ਤੋਂ ਚੋਣ ਲੜਾਉਣ ਦੀ ਇੱਛੁਕ
ਲਖਨਊ: ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਅਗਾਮੀਂ ਲੋਕ ਸਭਾ ਚੋਣਾਂ ਵਿੱਚ ਸੀਨੀਅਰ ਪਾਰਟੀ ਆਗੂ ਪ੍ਰਿਯੰਕਾ ਗਾਂਧੀ ਨੂੰ ਵਾਰਾਨਸੀ ਤੋਂ ਚੋਣ ਲੜਾਉਣ ਦੀ ਇੱਛੁਕ ਹੈ। ਇਸ ਸਬੰਧੀ ਮਤਾ ਛੇਤੀ ਹੀ ਕਾਂਗਰਸ ਦੀ ਉਚ ਲੀਡਰਸ਼ਿਪ ਨੂੰ ਭੇਜਿਆ ਜਾਵੇਗਾ। ਇਹ ਜਾਣਕਾਰੀ ਉੱਤਰ ਪ੍ਰਦੇਸ਼ ਦੇ ਨਵ-ਨਿਯੁਕਤ ਸੂਬਾਈ ਮੁਖੀ ਅਜੈ ਰਾਏ ਨੇ ਅੱਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਕਿਸੇ ਵੀ ਸੀਟ ਤੋਂ ਚੋਣ ਲੜ ਸਕਦੀ ਹੈ ਤੇ ਉਸ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਲਾਈ ਜਾਵੇਗੀ ਪਰ ਅਸੀ ਚਾਹੁੰਦੇ ਹਾਂ ਕਿ ਉਹ ਵਾਰਾਨਸੀ ਤੋਂ ਚੋਣ ਲੜੇ। ਕਾਬਿਲੇਗੌਰ ਹੈ ਕਿ ਵਾਰਾਨਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਸਦੀ ਹਲਕਾ ਹੈ।