ਪੰਜਾਬਫੀਚਰਜ਼

ਪੰਜਾਬ ਕੈਬਨਿਟ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

ਚੰਡੀਗੜ੍ਹ – ਪੰਜਾਬ ਵਿਚ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਐਸ.ਏ.ਐਸ. ਨਗਰ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਉਨ੍ਹਾਂ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਦਾ ਮੰਤਵ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿਹਤ ਸੰਭਾਲ ਸਹੂਲਤਾਂ ਦੇ ਗੜ੍ਹ ਵਜੋਂ ਉਭਾਰਨਾ ਹੈ। ਇਹ ਕੇਂਦਰ ਜਿਗਰ ਨਾਲ ਸਬੰਧਤ ਬਿਮਾਰੀਆਂ ਦੇ ਡਾਇਗਨੋਸ, ਸਿਹਤ ਸਹੂਲਤਾਂ ਅਤੇ ਵਾਜਬ ਦਰਾਂ ਉਤੇ ਇਲਾਜ ਤੇ ਕੌਂਸਲਿੰਗ ਦੀਆਂ ਸਹੂਲਤਾਂ ਮੁਹੱਈਆ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਏਗਾ। ਕੈਬਨਿਟ ਨੇ ਲੋਕਾਂ ਨੂੰ ਲਾਭ ਦੇਣ ਲਈ ਇਸ ਇੰਸਟੀਚਿਊਟ ਲਈ 484 ਆਰਜ਼ੀ ਅਸਾਮੀਆਂ ਸਿਰਜਣ ਦੀ ਵੀ ਪ੍ਰਵਾਨਗੀ ਦੇ ਦਿੱਤੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-