ਲੰਡਨ : ਬਰਤਾਨੀਆ ਦੀ ਗ੍ਰਹਿ ਸਕੱਤਰ ਸੁਏਲਾ ਬ੍ਰੇਵਰਮੈਨ ਨੇ ਅੱਜ ਕਿਹਾ ਹੈ ਕਿ ਸਰਕਾਰ ਦੇਸ਼ ‘ਚ ਆਉਣ ਵਾਲੇ ਗੈਰ-ਕਾਨੂੰਨੀ ਸ਼ਰਨ ਮੰਗਣ ਵਾਲਿਆਂ ਨੂੰ ਇਲੈਕਟ੍ਰਾਨਿਕ ਟੈਗ ਲਾਉਣ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਉਹ ਗਾਇਬ ਨਾ ਹੋਣ। ਭਾਰਤੀ ਮੂਲ ਦੀ ਮੰਤਰੀ ਅਖਬਾਰ ਦੀ ਰਿਪੋਰਟ ‘ਤੇ ਪ੍ਰਤੀਕਿਰਿਆ ਦੇ ਰਹੀ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨਵੇਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਐਕਟ ਤਹਿਤ ਸ਼ਰਨਾਰਥੀਆਂ ਨੂੰ ਗਾਇਬ ਹੋਣ ਤੋਂ ਰੋਕਣ ਲਈ ਜੀਪੀਐੱਸ ਟਰੈਕਰ ਲਗਾਏ ਜਾਣਗੇ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਦਫਤਰ ਦੇ ਅਧਿਕਾਰੀ ਇਸ ਯੋਜਨਾ ਨੂੰ ਦੇਸ਼ ਦੇ ਦੂਜੇ ਹਿੱਸਿਆਂ ਵਿਚ ਗਾਇਬ ਹੋਣ ਵਾਲੇ ਸ਼ਰਨਾਰਥੀਆਂ ਨੂੰ ਰੋਕਣ ਦੇ ਤਰੀਕੇ ਵਜੋਂ ਦੇਖ ਰਹੇ ਹਨ, ਜਿਨ੍ਹਾਂ ਨੂੰ ਜਗ੍ਹਾ ਦੀ ਘਾਟ ਕਾਰਨ ਨਜ਼ਰਬੰਦੀ ਕੇਂਦਰਾਂ ਵਿਚ ਨਹੀਂ ਰੱਖਿਆ ਜਾ ਸਕਦਾ।