ਟਾਪ ਨਿਊਜ਼ਪੰਜਾਬ

ਮੋਹਾਲੀ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ; ਮੁਲਜ਼ਮ ਦੇ ਪੈਰ ‘ਤੇ ਲੱਗੀ ਗੋਲੀ

ਜ਼ੀਰਕਪੁਰ: ਮੋਹਾਲੀ ਪੁਲਿਸ ਅਤੇ ਇਕ ਗੈਂਗਸਟਰ ਵਿਚਾਲੇ ਮੁਕਾਬਲੇ ਦੌਰਾਨ ਗੈਂਗਸਟਰ ਨੂੰ ਗੋਲੀ ਵੱਜੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਗੈਂਗਸਟਰ ਅਨਿਲ ਬਿਸ਼ਨੋਈ ਨੂੰ ਕਤਲ ਦੇ ਇਰਾਦੇ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕਰਨ ਗਈ ਸੀ। ਇਸ ਮੌਕੇ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ‘ਚ ਮੁਲਜ਼ਮ ਅਨਿਲ ਬਿਸ਼ਨੋਈ ਦੀ ਲੱਤ ‘ਤੇ ਗੋਲੀ ਲੱਗੀ ਹੈ। ਪੁਲਿਸ ਨੇ ਉਸ ਨੂੰ ਮੁਹਾਲੀ ਦੇ 6 ਫੇਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਮੁਲਜ਼ਮ ਗੈਂਗਸਟਰ ਦਾ ਸਬੰਧ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਦਸਿਆ ਜਾ ਰਿਹਾ ਹੈ।

ਸੀ.ਆਈ.ਏ. ਨੂੰ ਮੁਲਜ਼ਮ ਬਾਰੇ ਗੁਪਤ ਸੂਚਨਾ ਮਿਲੀ ਸੀ। ਇਸ ’ਤੇ ਪੁਲਿਸ ਨੇ ਉਸ ਨੂੰ ਘੇਰਾ ਪਾ ਲਿਆ। ਜਦੋਂ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਸ ਨੇ ਗੋਲੀਆਂ ਚਲਾ ਦਿਤੀਆਂ। ਮੁਲਜ਼ਮ ਦੇ ਕਬਜ਼ੇ ’ਚੋਂ 30 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ। ਮੁਲਜ਼ਮ ਵਿਰੁਧ ਰਾਜਸਥਾਨ ’ਚ ਇਕ ਅਤੇ ਹਰਿਆਣਾ ’ਚ ਤਿੰਨ ਕੇਸ ਪਹਿਲਾਂ ਹੀ ਦਰਜ ਹਨ। ਮੁਲਜ਼ਮ ਸਿਰਸਾ ਦਾ ਰਹਿਣ ਵਾਲਾ ਦਸਿਆ ਜਾ ਰਿਹਾ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-