ਪੰਜਾਬਫੀਚਰਜ਼

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਮਦਰੱਸਾ ਵਿਚ ਨਸ਼ਾ ਤਸਕਰ ਦਾ ਘਰ ਸੀਲ

ਸ੍ਰੀ ਮੁਕਤਸਰ ਸਾਹਿਬ: ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿਮ ਤਹਿਤ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵਲੋਂ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਹੀ ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਉਹਨਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਤਹਿਤ ਹੀ ਫਤਿਹ ਸਿੰਘ ਬਰਾੜ ਡੀ.ਐਸ.ਪੀ(ਮਲੋਟ) ਵੱਲੋਂ ਮੰਡੀ ਲੱਖੇਵਾਲੀ ਦੇ ਪਿੰਡ ਮਦਰੱਸਾ ਦੇ ਸਰਬਜੀਤ ਸਿੰਘ ਉਰਫ ਗੱਗੂ ਪੁੱਤਰ ਚੰਨਾ ਸਿੰਘ ਦੇ ਘਰ ਦੇ ਬਾਹਰ ਘਰ ਨੂੰ ਸੀਲ ਕਰਨ ਸਬੰਧੀ ਨੋਟਿਸ ਲਾਇਆ ਗਿਆ। ਇਸ ਮੌਕੇ ਡੀ.ਐਸ.ਪੀ ਮਲੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵੱਲੋ ਨਸ਼ਿਆ ਖਿਲਾਫ਼ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਜਿਸ ਤਹਿਤ ਜੋ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ ਜਾਂ ਜਿਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਨਸ਼ੇ ਫੜ੍ਹੇ ਗਏ ਅਤੇ ਉਨਾਂ ‘ਤੇ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਦੀਆਂ ਪ੍ਰੋਪਟੀ ਦੇ ਕਾਗਜ਼ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਨੂੰ ਭੇਜ ਕੇ ਉਸ ਪ੍ਰੋਪਟੀ ਨੂੰ ਸੀਲ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਪਿੰਡ ਮਦਰੱਸਾ ਦੇ ਸਰਬਜੀਤ ਸਿੰਘ ਉਰਫ ਗੱਗੂ ਪੁੱਤਰ ਚੰਨਾ ਸਿੰਘ ਤੋਂ ਭਾਰੀ ਮਾਤਰਾਂ ਵਿਚ ਨਸ਼ੀਲੀਆ ਗੋਲੀਆਂ ਅਤੇ ਹੋਰ ਨਸ਼ੇ ਮਿਲਣ ‘ਤੇ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਘਰ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਦੇ ਤਹਿਤ ਸੀਲ ਕਰਵਾ ਕੇ ਉਸ ਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-