ਨੂੰਹ ਨੂੰ ਆਤਮਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ਵਿੱਚ ਸੱਸ ਗ੍ਰਿਫ਼ਤਾਰ

Arrest-1ਅਬੋਹਰ: ਅਬੋਹਰ ਦੇ ਡੀ.ਐੱਸ.ਪੀ ਸੁਖਵਿੰਦਰ ਸਿੰਘ ਬਰਾੜ, ਨਗਰ ਥਾਣਾ 2 ਦੇ ਇੰਚਾਰਜ ਹਰਪ੍ਰੀਤ ਸਿੰਘ, ਏ.ਐੱਸ.ਆਈ ਗੁਰਮੀਤ ਸਿੰਘ ਨੇ ਸੱਸ ਵੀਨਾ ਰਾਣੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਕੇ ਖੁਦਕੁਸ਼ੀ ਕਰਨ ਲਈ ਅਤੇ ਘਰੋਂ ਕੱਢਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਔਰਤ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਥਾਣਾ 2 ਦੀ ਪੁਲਸ ਨੇ ਰੇਨੂੰ ਪਤਨੀ ਸਾਗਰ ਕੁਮਾਰ ਵਾਸੀ ਦਸ਼ਮੇਸ਼ ਨਗਰ ਗਲੀ ਨੰ. ਕੇਸ ਨੰ. 93, 16.11.22 ਅਧੀਨ 116, 511, 506, 498ਏ, 406, 34 ਆਈ. ਪੀ. ਸੀ. ਅਧੀਨ 116, 16.11.22 ਪਤੀ ਸਾਗਰ ਕੁਮਾਰ ਪੁੱਤਰ ਰਾਕੇਸ਼ ਕੁਮਾਰ, ਸਹੁਰਾ ਰਾਕੇਸ਼ ਕੁਮਾਰ ਪੁੱਤਰ ਕੁੰਦਨ ਲਾਲ, ਰਾਜ ਕੁਮਾਰ ਪੁੱਤਰ ਰਾਕੇਸ਼ ਕੁਮਾਰ, ਸੱਸ ਵੀਨਾ ਰਾਣੀ ਪਤਨੀ ਰਾਕੇਸ਼ ਕੁਮਾਰ ਵਾਸੀ ਦਸ਼ਮੇਸ਼ ਨਗਰ ਗਲੀ ਨੰ. 3-4 ਜਲਾਲਾਬਾਦ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਰੇਣੂ ਰਾਣੀ ਦਾ ਦੋਸ਼ ਹੈ ਕਿ ਉਸ ਦਾ ਪਤੀ ਅਕਸਰ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਹੈ ਅਤੇ ਉਸ ਨੂੰ ਘਰੋਂ ਕੱਢ ਦਿੱਤਾ। ਉਸ ਦੇ ਪਤੀ ਦੇ ਹਿਮਾਚਲ ਦੀ ਇਕ ਲੜਕੀ ਨਾਲ ਨਜਾਇਜ਼ ਸੰਬੰਧ ਚੱਲ ਰਹੇ ਹਨ। ਰੇਣੂ ਦਾ ਦੋਸ਼ ਹੈ ਕਿ ਉਸ ਨੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਉਸ ਦੇ 2 ਬੱਚੇ ਹਨ। ਇੱਥੇ ਥਾਣਾ ਇੰਚਾਰਜ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Leave a Reply

error: Content is protected !!