ਨਵੇਂ ਸਾਲ ਦੇ ਪਹਿਲੇ ਦਿਨ ਹੀ ਵਪਾਰਕ ਗੈਸ ਦਾ ਸਿਲੰਡਰ 25 ਰੁਪਏ ਮਹਿੰਗਾ

LPG Cylinder

ਨਵੀਂ ਦਿੱਲੀ: ਨਵੇਂ ਸਾਲ ਦੇ ਪਹਿਲੇ ਦਿਨ ਹੀ ਲੋਕਾਂ ਨੂੰ ਝਟਕਾ ਲੱਗਾ ਹੈ। ਤੇਲ ਕੰਪਨੀਆਂ ਵਲੋਂ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ’ਚ 25 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ ਜਦਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਧਾਈਆਂ ਨਹੀਂ ਗਈਆਂ। ਇਸ ਵਾਧੇ ਨਾਲ ਦਿੱਲੀ ’ਚ ਵਪਾਰਕ ਸਿਲੰਡਰ ਦੀ ਕੀਮਤ ਅੱਜ ਤੋਂ 1,769 ਰੁਪਏ ਹੋ ਗਈ ਹੈ।

Leave a Reply

error: Content is protected !!