ਪੰਜਾਬ

ਗੁਰਦੁਆਰਾ ਸਾਹਿਬ ’ਚੋਂ ਗੋਲਕ ਚੋਰੀ; CCTV ‘ਚ ਕੈਦ ਹੋਈ ਵਾਰਦਾਤ

ਫਰੀਦਕੋਟ: ਫਰੀਦਕੋਟ ਦੇ ਬਲਬੀਰ ਬਸਤੀ ’ਚ ਸਥਿਤ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋਏ ਚੋਰਾਂ ਨੇ ਗੋਲਕ ਚੋਰੀ ਕਰ ਲਈ। ਇਸ ਵਿਚੋਂ ਸਾਰੇ ਪੈਸੇ ਕੱਢਣ ਮਗਰੋਂ ਚੋਰ ਨੇੜਲੇ ਸਟੇਡੀਅਮ ਕੋਲ ਗੋਲਕ ਸੁੱਟ ਕੇ ਫਰਾਰ ਹੋ ਗਏ। ਇਹ ਘਟਨਾ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ। ਪੁਲਿਸ ਵਲੋਂ ਚੋਰ ਦੀ ਪਛਾਣ ਕਰ ਲਈ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਅੱਧੀ ਰਾਤ ਕਰੀਬ 1 ਵਜੇ ਵਾਪਰੀ। ਸੀ.ਸੀ.ਟੀ.ਵੀ. ਫੁਟੇਜ ਵਿਚ ਸਾਹਮਣੇ ਆਇਆ ਕਿ ਚੋਰ ਖਿੜਕੀ ਤੋੜ ਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ, ਜਿਸ ਮਗਰੋਂ ਉਨ੍ਹਾਂ ਨੇ ਚੋਰੀ ਦੀ ਘਟਨਾ ਨੂੰ ਅੰਜਾਮ ਦਿਤਾ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਦਸਿਆ ਕਿ ਜਦੋਂ ਉਹ ਸਵੇਰੇ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋਏ ਤਾਂ ਦੇਖਿਆ ਕਿ ਉਥੇ ਗੋਲਕ ਨਹੀਂ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਗੋਲਕ ਵਿਚ ਕਰੀਬ 40.000 ਰੁਪਏ ਹੋ ਸਕਦੇ ਹਨ।  ਫਿਲਹਾਲ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਮੁਖੀ ਗੁਲਜਿੰਦਰ ਸਿੰਘ ਨੇ ਦਸਿਆ ਕਿ ਗੁਰਦੁਆਰਾ ਸਾਹਿਬ ’ਚੋਂ ਗੋਲਕ ਚੋਰੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਸਬੰਧੀ ਜਾਂਚ ਜਾਰੀ  ਹੈ। ਉਨ੍ਹਾਂ ਦਸਿਆ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਅਧਾਰ ’ਤੇ ਲਗਭਗ ਚੋਰ ਦੀ ਪਛਾਣ ਕਰ ਲਈ ਗਈ ਹੈ, ਜਿਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਇਸ ਖ਼ਬਰ ਬਾਰੇ ਕੁਮੈਂਟ ਕਰੋ-