ਫ਼ੁਟਕਲ

ਬਰਨਾਲਾ ਜੇਲ੍ਹ ‘ਚ ਸਰਚ ਆਪਰੇਸ਼ਨ ਦੌਰਾਨ ਬਰਾਮਦ ਹੋਏ ਦੋ ਮੋਬਾਈਲ ਫੋਨ

ਬਰਨਾਲਾ: ਬਰਨਾਲਾ ਸਬ ਜੇਲ੍ਹ ਵਿਚੋਂ ਤਲਾਸ਼ੀ ਮੁਹਿੰਮ ਦੌਰਾਨ ਦੋ ਮੋਬਾਈਲ ਬਰਾਮਦ ਹੋਏ ਹਨ। ਪੁਲਿਸ ਨੇ ਪ੍ਰਿਜ਼ਨ ਐਕਟ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ 1 ਦੇ ਐਸਐਚਓ ਬਲਜੀਤ ਸਿੰਘ ਨੇ ਦਸਿਆ ਕਿ ਪੁਲਿਸ ਨੇ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਕੋਲੋਂ ਜੇਲ ਵਿੱਚੋਂ ਬੈਟਰੀ ਸਮੇਤ ਇੱਕ ਕੀਪੈਡ ਮੋਬਾਈਲ, ਸੁਨਹਿਰੀ ਰੰਗ ਦਾ ਬਰਾਮਦ ਹੋਇਆ ਹੈ। ਦੂਜੇ ਪਾਸੇ ਇੱਕ ਹੋਰ ਥਾਂ ਤੋਂ ਇੱਕ ਕੀਪੈਡ ਮੋਬਾਈਲ, ਬਿਨਾਂ ਸਿਮ, ਕਾਲੇ ਰੰਗ ਦਾ ਬਰਾਮਦ ਹੋਇਆ ਹੈ। ਪੁਲਿਸ ਨੇ ਦੋਵਾਂ ਮਾਮਲਿਆਂ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-