ਨਸ਼ਾ ਤਸਕਰਾਂ ਵਿਰੁਧ ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਕਰੀਬ ਤਿੰਨ ਕਰੋੜ ਦੀ ਜਾਇਦਾਦ ਕੁਰਕ
ਬਰਨਾਲਾ: ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਹੁਣ ਤਕ ਨਸ਼ਾ ਤਸਕਰਾਂ ਦੀ ਕਰੀਬ 3 ਕਰੋੜ ਰੁਪਏ ਦੀ ਜਾਇਦਾਦ ਅਤੇ ਵਾਹਨ ਜ਼ਬਤ ਕੀਤੇ ਹਨ। ਨਸ਼ਾ ਤਸਕਰਾਂ ਦੀਆਂ ਕੁਰਕ ਕੀਤੀਆਂ ਜਾਇਦਾਦਾਂ ਅਤੇ ਵਾਹਨਾਂ ਬਾਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਗੁਰਬਚਨ ਸਿੰਘ ਪੀ.ਬੀ.ਆਈ., ਐਨ.ਡੀ.ਪੀ.ਐਸ. ਨੇ ਦਸਿਆ ਕਿ ਐਸ.ਐਸ.ਪੀ.ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਨੇ ਕਾਨੂੰਨ ਅਨੁਸਾਰ 14 ਕੇਸਾਂ ਵਿਚ ਨਾਮਜ਼ਦ 19 ਨਸ਼ਾ ਤਸਕਰਾਂ ਦੀ ਕਰੀਬ ਤਿੰਨ ਕਰੋੜ ਦੀ ਜਾਇਦਾਦ ਕੁਰਕ ਕੀਤੀ ਹੈ, ਜਿਸ ਵਿਚ ਮਕਾਨ ਅਤੇ ਵਾਹੀਯੋਗ ਜ਼ਮੀਨਾਂ ਸ਼ਾਮਲ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਨੇੜੇ ਕੋਈ ਵੀ ਵਿਅਕਤੀ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਅਧਿਕਾਰੀਆਂ ਨੁੰ ਦਿਤੀ ਜਾਵੇ। ਪੁਲਿਸ ਨੂੰ ਸੂਚਿਤ ਕਰਨ ਵਾਲੇ ਵਿਅਕਤੀ ਦੀ ਪਛਾਣ ਪੁਲਿਸ ਵਲੋਂ ਗੁਪਤ ਰੱਖੀ ਜਾਵੇਗੀ। ਇਸ ਮੌਕੇ ਡੀ.ਐਸ.ਪੀ. ਰੀਡਰ ਜਗਵੀਰ ਸਿੰਘ, ਸਬ-ਇੰਸਪੈਕਟਰ ਹਰਗੋਬਿੰਦ ਸਿੰਘ, ਏ.ਐਸ.ਆਈ. ਬਲਦੇਵ ਸਿੰਘ ਅਤੇ ਹੌਲਦਾਰ ਜਸਵਿੰਦਰ ਸਿੰਘ ਹਾਜ਼ਰ ਸਨ।