ਪੰਜਾਬ

ਬਠਿੰਡਾ ’ਚ ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਕਾਰਨ ਮੌਤ, ਪੁਲਿਸ ਵਲੋਂ ਜਾਂਚ ਸ਼ੁਰੂ

ਬਠਿੰਡਾ: ਬਠਿੰਡਾ ਵਿਚ ਪੁਲਿਸ ਇੰਸਪੈਕਟਰ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰਣਧੀਰ ਸਿੰਘ ਭੁੱਲਰ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ, ਉਸ ਦੀ ਲਾਸ਼ ਘਰ ਦੇ ਨੇੜੇ ਖੜੀ ਕਾਰ ਵਿਚੋਂ ਮਿਲੀ ਹੈ। ਇਹ ਹਾਦਸਾ ਹੈ ਜਾਂ ਖ਼ੁਦਕੁਸ਼ੀ ਇਸ ਬਾਰੇ ਅਜੇ ਤਕ ਕੁੱਝ ਸਪੱਸ਼ਟ ਨਹੀਂ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਰਣਧੀਰ ਸਿੰਘ ਜਗਰਾਉਂ ਪੁਲਿਸ ਲਾਇਨ ਵਿਚ ਤੈਨਾਤ ਸੀ। ਜਿਸ ਸਮੇਂ ਇਹ ਹਾਦਸਾ ਵਾਪਰਿਆ ਰਣਧੀਰ ਸਿੰਘ ਬਠਿੰਡਾ ਦੇ ਫੇਸ 1 ਵਿਚ ਅਪਣੇ ਸਹੁਰੇ ਘਰ ਆਇਆ ਹੋਇਆ ਸੀ।

ਇਸ ਘਟਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅਤੇ ਐਸ.ਪੀ. ਸਿਟੀ ਨਰਿੰਦਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ। ਪੁਲਿਸ ਮਾਮਲੇ ਦੀ ਜਾਂਚ ਕਰ ਕੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਘਟਨਾ ਦੀ ਜਾਂਚ ਲਈ ਫੋਰੈਂਸਿਕ ਟੀਮ ਵੀ ਪਹੁੰਚ ਗਈ ਹੈ। ਇਸ ਤੋਂ ਇਲਾਵਾ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਵੀ ਜਾਰੀ ਹੈ।

 

ਇਸ ਖ਼ਬਰ ਬਾਰੇ ਕੁਮੈਂਟ ਕਰੋ-