ਪੰਜਾਬਫੀਚਰਜ਼

ਉੱਘੇ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦਾ ਦੇਹਾਂਤ

ਲੁਧਿਆਣਾ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਇਤਿਹਾਸਕਾਰ ਪ੍ਰੋ. ਪ੍ਰਿਥੀਪਾਲ ਸਿੰਘ ਦਾ ਅੱਜ ਲੁਧਿਆਣਾ ਵਿਚ ਦੇਹਾਂਤ ਹੋ ਗਿਆ ਹੈ। ਉਹ ਲਗਪਗ 90 ਸਾਲ ਦੇ ਸਨ। ਉਨ੍ਹਾਂ ਨੇ ਅਪਣਾ ਵਿਦਿਅਕ ਸਫ਼ਰ ਰਾਮਗੜ੍ਹੀਆ ਕਾਲਜ ਫਗਵਾੜਾ ਵਿਚ ਪੜ੍ਹਾਉਣ ਤੋਂ ਆਰੰਭਿਆ ਅਤੇ ਉਸ ਤੋਂ ਬਾਅਦ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਚ ਇਤਿਹਾਸ ਦੇ ਪ੍ਰੋਫੈਸਰ ਬਣੇ। ਉਹ ਗੁਰੂ ਨਾਨਕ ਨਵਭਾਰਤ ਕਾਲਜ ਨਰੂੜ ਪਾਂਛਟਾ (ਜਲੰਧਰ) ਤੇ ਜੀ.ਜੀ.ਐਨ. ਖ਼ਾਲਸਾ ਕਾਲਜ ਲੁਧਿਆਣਾ ਦੇ ਵੀ ਪ੍ਰਿੰਸੀਪਲ ਰਹੇ।

ਉਹ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਦੇ ਡਾਇਰੈਕਟਰ ਤੇ ਗੁਜਰਾਂਵਾਲਾ ਗੁਰੂ ਨਾਨਕ ਐਜੂਕੇਸ਼ਨ ਕੌਂਸਲ ਲੁਧਿਆਣਾ ਦੇ ਪ੍ਰਧਾਨ ਵੀ ਰਹੇ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਅੰਤਿਮ ਸੰਸਕਾਰ 8 ਸਤੰਬਰ ਨੂੰ ਭਾਈ ਰਣਧੀਰ ਸਿੰਘ ਨਗਰ ਸ਼ਮਸ਼ਾਨਘਾਟ (ਸੁਨੇਤ) ਵਿਚ ਸ਼ਾਮੀਂ ਪੰਜ ਵਜੇ ਹੋਵੇਗਾ।

ਇਸ ਖ਼ਬਰ ਬਾਰੇ ਕੁਮੈਂਟ ਕਰੋ-