ਪੰਜਾਬਫੀਚਰਜ਼

ਤਰਨਤਾਰਨ ‘ਚ ਵੱਡੀ ਲਾਰਦਾਤ, ਪੈਟਰੋਲ ਪੰਪ ‘ਤੇ 1.60 ਲੱਖ ਦੀ ਲੁੱਟ

ਤਰਨਤਾਰਨ: ਤਰਨਤਾਰਨ ਦੇ ਪਿੰਡ ਸਾਂਗੇ ਦੇ ਨਾਇਰਾ ਪੈਟਰੋਲ ਪੰਪ ਤੋਂ 4 ਲੁਟੇਰਿਆਂ ਨੇ 1.60 ਲੱਖ ਰੁਪਏ ਲੁੱਟ ਲਏ। ਜਾਂਦੇ ਸਮੇਂ ਲੁਟੇਰਿਆਂ ਨੇ ਗੋਲੀਆਂ ਚਲਾ ਦਿਤੀਆਂ। ਪੰਪ ਮਾਲਕ ਨੇ ਵੀ ਬਚਾਅ ‘ਚ ਗੋਲੀਆਂ ਚਲਾਈਆਂ। ਗੋਲੀ ਲੱਗਣ ਨਾਲ ਇਕ ਲੁਟੇਰਾ ਜ਼ਖ਼ਮੀ ਹੋ ਗਿਆ ਤੇ ਬਾਕੀ ਭੱਜਣ ਵਿੱਚ ਕਾਮਯਾਬ ਹੋ ਗਏ। ਇਹ ਸਾਰੀ ਘਟਨਾ ਪੰਪ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਪੰਪ ਮਾਲਕ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿਤੀ।

ਪੈਟਰੋਲ ਪੰਪ ਦੇ ਮਾਲਕ ਦੀਪਕ ਨੇ ਦੱਸਿਆ ਕਿ ਵੀਰਵਾਰ ਰਾਤ 4 ਲੁਟੇਰੇ ਉਨ੍ਹਾਂ ਦੇ ਪੈਟਰੋਲ ਪੰਪ ‘ਤੇ ਪਹੁੰਚੇ ਅਤੇ ਦਫ਼ਤਰ ‘ਚ ਮੁਲਾਜ਼ਮਾਂ ਨੂੰ ਪਿਸਤੌਲ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਪਿੱਛਾ ਕਰਨ ਤੋਂ ਡਰਦੇ ਹੋਏ ਸਟਾਫ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ‘ਤੇ ਤੁਰੰਤ ਮਾਲਕ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਚਲਾ ਦਿਤੀ। ਇੱਕ ਗੋਲੀ ਲੁਟੇਰੇ ਨੂੰ ਲੱਗੀ। ਇਸ ਦੇ ਬਾਵਜੂਦ ਉਹ ਆਪਣੇ ਸਾਥੀਆਂ ਸਮੇਤ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।

ਇਸ ਖ਼ਬਰ ਬਾਰੇ ਕੁਮੈਂਟ ਕਰੋ-