ਪੰਜਾਬ

ਅੰਮ੍ਰਿਤਸਰ ‘ਚ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ‘ਚ ਵਿਅਕਤੀ ਗ੍ਰਿਫਤਾਰ, ਲਗਜ਼ਰੀ ਕਾਰ ਵੀ ਬਰਾਮਦ

ਅੰਮ੍ਰਿਤਸਰ: ਪੁਲਿਸ ਕਮਿਸ਼ਨਰ ਜਸਕਰਨ ਸਿੰਘ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਚੈਕਿੰਗ ਦੌਰਾਨ ਕਾਬੂ ਕੀਤੇ ਮੁਲਜ਼ਮ ਦੇ ਕਬਜ਼ੇ ਵਿਚੋਂ ਇਕ ਰਿਵਾਲਵਰ 32 ਬੋਰ ਅਤੇ 11 ਰੌਂਦ ਬਰਾਮਦ ਹੋਏ।

ਇਸ ਦੇ ਨਾਲ ਹੀ ਪੁਲਿਸ ਨੇ ਲਗਜ਼ਰੀ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ। ਮੁਲਜ਼ਮ ਹਥਿਆਰ ਸਬੰਧੀ ਕੋਈ ਵੀ ਲਾਇਸੈਂਸ ਨਹੀਂ ਦਿਖਾ ਸਕਿਆ, ਜਿਸ ਕਾਰਨ ਪੁਲਿਸ ਨੇ ਉਸ ਖ਼ਿਲਾਫ਼ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਫੜੇ ਗਏ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-