ਫੀਚਰਜ਼ਭਾਰਤ

ਵਿਦੇਸ਼ੀ ਮਹਿਮਾਨਾਂ ਤੋਂ ਗ਼ਰੀਬਾਂ ਅਤੇ ਜਾਨਵਰਾਂ ਨੂੰ ਛੁਪਾ ਰਹੀ ਭਾਰਤ ਸਰਕਾਰ: ਰਾਹੁਲ ਗਾਂਧੀ

ਨਵੀਂ ਦਿੱਲੀ: ਭਾਰਤ ਵਿਚ ਜੀ-20 ਦੀ ਸ਼ੁਰੂਆਤ ਹੋ ਚੁੱਕੀ ਹੈ। ਅਮਰੀਕਾ, ਬ੍ਰਿਟੇਨ, ਚੀਨ ਸਮੇਤ ਕਈ ਦੇਸ਼ਾਂ ਦੇ ਨੇਤਾ ਭਾਰਤ ਪਹੁੰਚ ਚੁੱਕੇ ਹਨ ਅਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਹਾਈ-ਪ੍ਰੋਫਾਈਲ ਪ੍ਰੋਗਰਾਮ ਲਈ ਕੇਂਦਰ ਸਰਕਾਰ ਨੇ ਦਿੱਲੀ ਦਾ ਸੁੰਦਰੀਕਰਨ ਕੀਤਾ ਹੈ।

ਵਿਰੋਧੀ ਧਿਰਾਂ ਦਾ ਇਲਜ਼ਾਮ ਹੈ ਕਿ ਇਸ ਤਹਿਤ ਝੁੱਗੀਆਂ-ਝੌਪੜੀਆਂ ਵਾਲੇ ਇਲਾਕਿਆਂ ਨੂੰ ਕਵਰ ਕਰ ਦਿਤਾ ਗਿਆ। ਇਸ ਨੂੰ ਲੈ ਕੇ ਰਾਹੁਲ ਗਾਂਧੀ ਨੇ ਟਵੀਟ ਕਰਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸਾਡੇ ਗਰੀਬ ਲੋਕਾਂ ਅਤੇ ਪਸ਼ੂਆਂ ਨੂੰ ਛੁਪਾ ਰਹੀ ਹੈ। ਸਾਡੇ ਮਹਿਮਾਨਾਂ ਤੋਂ ਭਾਰਤ ਦੀ ਅਸਲੀਅਤ ਨੂੰ ਲੁਕਾਉਣ ਦੀ ਕੋਈ ਲੋੜ ਨਹੀਂ ਹੈ।

ਕਾਂਗਰਸ ਨੇ ਸ਼ਨੀਵਾਰ ਨੂੰ ਸਰਕਾਰ ‘ਤੇ ਜੀ-20 ਸੰਮੇਲਨ ਦੇ ਮੱਦੇਨਜ਼ਰ ਝੁੱਗੀਆਂ ਨੂੰ ਢੱਕਣ ਜਾਂ ਢਾਹੁਣ ਅਤੇ ਅਵਾਰਾ ਪਸ਼ੂਆਂ ਨੂੰ ਛੁਪਾਉਣ ਦਾ ਇਲਜ਼ਾਮ ਲਗਾਇਆ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮਹਿਮਾਨਾਂ ਤੋਂ ਭਾਰਤ ਦੀ ਅਸਲੀਅਤ ਨੂੰ ਲੁਕਾਉਣ ਦੀ ਕੋਈ ਲੋੜ ਨਹੀਂ ਹੈ। ਕਾਂਗਰਸ ਨੇ ਐਕਸ (ਟਵਿੱਟਰ) ‘ਤੇ ਇਕ ਵੀਡੀਉ ਸਾਂਝਾ ਕੀਤਾ ਜਿਸ ਵਿਚ ਇਥੇ ਸ਼ੁਰੂ ਹੋਣ ਵਾਲੇ ਦੋ ਦਿਨਾਂ ਸੰਮੇਲਨ ਤੋਂ ਪਹਿਲਾਂ ਕੁੱਝ ਝੁੱਗੀ-ਝੌਂਪੜੀਆਂ ਵਾਲੇ ਖੇਤਰਾਂ ਨੂੰ ਹਰੀ ਚਾਦਰ ਨਾਲ ਢਕਿਆ ਹੋਇਆ ਦਿਖਾਇਆ ਗਿਆ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-