ਮੰਦਰ ’ਚ ਲੁਕੇ ਬਦਮਾਸ਼ ਨੇ ਮੱਥਾ ਟੇਕਣ ਗਈ ਕੁੜੀ ਦਾ ਗਲ ਵੱਢਿਆ
ਅਬੋਹਰ: ਅਬੋਹਰ ਦੇ ਫਾਜ਼ਿਲਕਾ ਰੋਡ ‘ਤੇ ਸਥਿਤ ਜੌਹਰੀ ਮੰਦਿਰ ‘ਚ ਮਾਂ ਨਾਲ ਮੱਥਾ ਟੇਕਣ ਆਈ ਲੜਕੀ ਦਾ ਇੱਕ ਬਦਮਾਸ਼ ਨੇ ਗਲਾ ਵੱਢ ਦਿਤਾ। ਇਹ ਵਿਅਕਤੀ ਮੰਦਿਰ ਦੇ ਅੰਦਰ ਲੁਕਿਆ ਹੋਇਆ ਸੀ। ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ ਹੈ।
ਜ਼ਖ਼ਮੀ ਲੜਕੀ ਮੌਕੇ ‘ਤੇ ਤੜਫਨ ਲੱਗੀ ਅਤੇ ਮੰਦਿਰ ਦੇ ਚਾਰੇ ਪਾਸੇ ਖੂਨ ਹੀ ਖੂਨ ਹੋ ਗਿਆ। ਬੱਚੀ ਦੀ ਮਾਂ ਨੇ ਗੁਆਂਢੀਆਂ ਦੀ ਮਦਦ ਨਾਲ ਤੁਰੰਤ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ। ਜਿਥੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿਤਾ ਗਿਆ। ਲੜਕੀ ਨੂੰ ਸ੍ਰੀਗੰਗਾਨਗਰ ਲਿਜਾਇਆ ਗਿਆ ਹੈ।
ਪੁਲਿਸ ਅਨੁਸਾਰ ਜ਼ਖ਼ਮੀ ਲੜਕੀ ਗਊਸ਼ਾਲਾ ਰੋਡ ’ਤੇ ਇੱਕ ਸ਼ੋਅਰੂਮ ਵਿੱਚ ਕੰਮ ਕਰਦੀ ਸੀ। ਇੱਕ ਲੜਕਾ ਉਸ ਨੂੰ ਪਿਛਲੇ 2 ਦਿਨਾਂ ਤੋਂ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਜਿਸ ਬਾਰੇ ਸ਼ੋਅਰੂਮ ਮਾਲਕ ਨੇ ਉਸ ਦੇ ਪਰਿਵਾਰ ਨੂੰ ਦੱਸਿਆ ਸੀ। ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਰਿਮਾਂਡ ’ਤੇ ਲੈ ਲਵੇਗੀ।