ਬਿਜਲੀ ਦੀਆਂ ਤਾਰਾਂ ਨਾਲ ਟਕਰਾਇਆ ਟਿੱਪਰ, ਡਰਾਈਵਰ ਦੀ ਕਰੰਟ ਲੱਗਣ ਨਾਲ ਹੋਈ ਮੌਤ
ਅਜਨਾਲਾ: ਅਜਨਾਲਾ ਦੇ ਪਿੰਡ ਵਿਛੋਆ ਚ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਟਿੱਪਰ ਡਰਾਈਵਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਗਹਿਰੀ ਮੰਡੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਿੰਡ ਵਿਛੋਆ ਵਿਖੇ ਬਣ ਰਹੀ ਸੜਕ ‘ਤੇ ਲੁੱਕ ਬੱਜਰੀ ਪਾਉਣ ਲਈ ਆਪਣਾ ਟਿੱਪਰ (ਟਰੱਕ) ਲੈ ਕੇ ਆਇਆ ਸੀ।
ਜਦ ਟਿੱਪਰ ਖ਼ਾਲੀ ਕਰਨ ਲਈ ਉਸਨੇ ਲਿਫਟ ਉਪਰ ਚੁੱਕੀ ਤਾਂ ਟਿੱਪਰ ਉਪਰੋ ਦੀ ਲੰਘ ਰਹੀਆਂ ਬਿਜਲੀ ਦੀਆਂ 11 ਹਜ਼ਾਰ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆ ਗਿਆ ਜਿਸ ਨਾਲ ਉਸ ਨੂੰ ਜ਼ਬਰਦਸਤ ਬਿਜਲੀ ਦਾ ਕਰੰਟ ਲੱਗ ਗਿਆ। ਕਰੰਟ ਲੱਗਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਧਰ ਥਾਣਾ ਝੰਡੇਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਭੇਜ ਦਿੱਤਾ ਗਿਆ ਹੈ।