ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਸਹਿਯੋਗ ਜਰੂਰੀ  – ਜ਼ਿਲ੍ਹਾ ਪੁਲਿਸ ਮੁਖੀ  

ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਨਵੇਂ ਸਾਲ ਮੌਕੇ ਨਸ਼ਾ ਛੁਡਾਉ ਕੇਂਦਰ ਵਿਖੇ ਮਰੀਜਾਂ ਨਾਲ ਕੀਤੀ ਮੁਲਾਕਾਤ

dr-Ravjot-Garewal-SSP-FAteh

ਫਤਹਿਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।  ਜਿਸ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ  ਡਾ.ਰਵਜੋਤ ਗਰੇਵਾਲ ਨੇ ਸਿਵਲ ਹਸਪਤਾਲ  ਫਤਹਿਗੜ੍ਹ ਸਾਹਿਬ ਵਿਖੇ ਬਣੇ ਨਸ਼ਾ ਛੁਡਾਉ ਕੇਂਦਰ ਵਿਖੇ ਇਲਾਜ ਲਈ ਦਾਖਲ ਮਰੀਜਾਂ ਨਾਲ ਨਵੇਂ ਸਾਲ ਮੌਕੇ ਗੱਲਬਾਤ ਕਰਦਿਆਂ ਕੀਤਾ।  ਉਨ੍ਹਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹੇ ਹਨ, ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਇਸ ਖਿਲਾਫ ਲੜਨ ਦੀ ਲੋੜ ਹੈ ਕਿਉਂਕਿ ਇਹ ਸਾਡੀ ਇੱਕ ਸਮਾਜਿਕ ਲੜਾਈ ਹੈ।
ਜਿਲ੍ਹਾ ਪੁਲਿਸ ਮੁਖੀ ਨੇ ਮਰੀਜਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਕਰਨ ਲਈ ਨਸ਼ਾ ਛੁਡਾਉ ਕੇਂਦਰਾਂ ਦਾ ਅਹਿਮ ਰੋਲ ਹੈ, ਇਸ ਲਈ ਸਾਨੂੰ ਚਾਹੀਦਾ ਹੈ ਕਿ ਸਾਡੇ ਆਲੇ ਦੁਆਲੇ ਦੇ ਲੋਕ, ਜੋ ਕਿ ਨਸ਼ੇ ਦਾ ਸ਼ਿਕਾਰ ਹੋਣ ਉਨ੍ਹਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਉ ਕੇਦਰਾਂ ਵਿੱਚ ਲੈ ਕੇ ਆਉਣ।  ਜਿਲ੍ਹਾ ਪੁਲਿਸ ਮੁਖੀ ਨੇ ਇਹ ਵੀ ਕਿਹਾ ਕਿ ਡੀ ਜੀ ਪੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ੇ ਨੂੰ ਖਤਮ ਕਰਨ ਵਾਸਤੇ ਆਪਣੀ ਜਿੰਮੇਵਾਰੀ ਸਮਝਦੇ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਉਨਾਂ ਇਹ ਵੀ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਨਸ਼ੇ ਦੇ ਸ਼ਿਕਾਰ ਵਿਅਕਤੀਆਂ ਨੂੰ ਸਰਕਾਰ ਵੱਲੋਂ ਖੋਲੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਲੈ ਕੇ ਆਉਣ, ਜਿੱਥੇ ਕਿ ਦਵਾਈਆਂ ਦੇ ਕੇ ਨਸ਼ੇ ਛੁਡਾਏ ਜਾਂਦੇ ਹਨ।

ਇਸ ਮੌਕੇ ਨਸ਼ਾ ਛੁਡਾਉ ਕੇਂਦਰ ਦੇ ਮਾਹਿਰ ਡਾਕਟਰ ਸਨਪ੍ਰੀਤ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਵਿਖੇ 18 ਓਟ ਕਲੀਨਿਕ ਹਨ ਜਿਨ੍ਹਾਂ ਵਿੱਚ ਨਸ਼ੇ ਦੇ ਸ਼ਿਕਾਰ ਵਿਅਕਤੀਆਂ ਦਾ ਓ ਪੀ ਡੀ ਵਿੱਚ ਇਲਾਜ ਕਰਨਾ ਹੁੰਦਾ ਹੈ , ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਜਾਂਦੀਆਂ ਹਨ ਅਤੇ ਫਤਹਿਗ੍ੜ੍ਹ ਸਾਹਿਬ ਵਿਖੇ 6500 ਦੇ ਕਰੀਬ ਵਿਅਕਤੀ ਇਨ੍ਹਾਂ ਓਟ ਕਲੀਨਿਕਾਂ ਤੋਂ ਦਵਾਈਆਂ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਉ ਕੇਂਦਰ ਵਿੱਚ ਆਉਣ ਵਾਲੇ ਲੋਕਾਂ ਦਾ ਪਹਿਲਾਂ ਚੈਕਅਪ ਕੀਤਾਂ ਜਾਦਾਂ ਹੈ ਤੇ ਉਸ ਅਨੁਸਾਰ ਉਹ ਜਿਸ ਵੀ ਨਸ਼ੇ ਦੇ ਆਦੀ ਹਨ, ਉਸ ਮੁਤਾਬਿਕ ਦਵਾਈ ਦੇ ਨਸ਼ਾ ਛੁਡਾਇਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਆਲੇ ਦੁਆਲੇ ਦੇ ਵੱਧਤੋਂ ਵੱਧ ਨਸ਼ੇ ਦੇ ਸ਼ਿਕਾਰ ਲੋਕਾਂ ਨੂੰ ਇਨ੍ਹਾਂ ਨਸ਼ਾ ਛੁਡਾਉ ਕੇਂਦਰਾਂ ਵਿੱਚ ਲਿਆ ਕੇ, ਉਨ੍ਹਾਂ ਦਾ ਨਸ਼ਾ ਛੁਡਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਐਸ ਐਮ ਓ ਡਾ ਹਰਬੰਸ ਸਿੰਘ, ਡੀ.ਐਸ ਪੀ ਜਸਪਿੰਦਰ ਸਿੰਘ, ਡੀ ਐਸ ਪੀ ਸ੍ਰੀ ਸ਼ੁਖਬੀਰ ਸਿੰਘ, ਡੀ ਐਸ ਪੀ ਸ੍ਰੀ ਹਰਬੰਸ ਸਿੰਘ ਨੇ ਵੀ ਦਾਖਲ ਮਰੀਜਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਤੇ ਆਪਣੇ ਆਲੇ ਦੁਆਲੇ ਦੇ ਪੀੜਤ ਲੋਕਾਂ ਨੂੰ ਨਸ਼ਾ ਛੁਡਾਉ ਕੇਂਦਰ ਵਿੱਚ ਲਿਆਉਣ ਦੀ ਅਪੀਲ ਕੀਤੀ।  ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰੀਤਾ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜਰ ਸਨ।

Leave a Reply

error: Content is protected !!