ਦੇਸ਼-ਵਿਦੇਸ਼

ਅਮਰੀਕਾ ‘ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਅੰਡਰ 21 ਹਾਕੀ ਟੀਮ ਵਿਚ ਸਿਲੈਕਸ਼ਨ

ਨਿਊਯਾਰਕ – ਅਮਰੀਕਾ ‘ਚ ਸਿੱਖ ਨੌਜਵਾਨ ਨੇ ਪੰਜਾਬੀਆਂ ਤੇ ਸਿੱਖਾਂ ਦਾ ਮਾਣ ਵਧਾਇਆ ਹੈ। ਦਰਅਸਲ ਸੈਕਰਾਮੈਂਟੋ (ਕੈਲੀਫੋਰਨੀਆ) ਤੋਂ ਗਿਆਨੀ ਅਮਰਜੀਤ ਸਿੰਘ ਜੀ ਦੇ ਸਪੁੱਤਰ ਗੁਰਕੀਰਤ ਸਿੰਘ ਦੀ ਅਮਰੀਕਾ ਦੀ ਅੰਡਰ 21 ਹਾਕੀ ਟੀਮ ਵਿਚ ਸਿਲੈਕਸ਼ਨ ਹੋਈ ਹੈ। ਗੁਰਕੀਰਤ ਸਿੰਘ ਅਮਰੀਕਾ ਆਉਣ ਤੋਂ ਪਹਿਲਾਂ ਪੰਜਾਬ ਚੰਡੀਗੜ੍ਹ ਦੀ ਹਾਕੀ ਅਕੈਡਮੀ ਵਿਚ ਖੇਡਦਾ ਸੀ।

ਬਹੁਤ ਥੋੜ੍ਹੇ ਸਮੇਂ ਵਿਚ ਗੁਰਕੀਰਤ ਸਿੰਘ ਨੇ ਆਪਣੀ ਸਖ਼ਤ ਮਿਹਨਤ ਦੇ ਨਾਲ ਪਰਿਵਾਰ ਦੀਆਂ ਅਰਦਾਸਾਂ ਸਦਕਾ ਇਹ ਮੁਕਾਮ ਹਾਸਲ ਕੀਤਾ। ਗਿਆਨੀ ਅਮਰਜੀਤ ਸਿੰਘ ਆਪ ਵੀ ਪੰਥ ਪ੍ਰਸਿੱਧ ਕਥਾਵਾਚਕ ਹਨ ਅਤੇ ਹੁਣ ਸੈਕਰਾਮੈਟੋ ਕੈਲੀਫੋਰਨੀਆ ਵਿਖੇ ਆਪਣੇ ਪਰਿਵਾਰ ਨਾਲ ਰਹਿ ਰਹੇ ਹਨ। ਗੁਰਕੀਰਤ ਸਿੰਘ ਦੀ ਇਸ ਪ੍ਰਾਪਤੀ ‘ਤੇ ਦੁਨੀਆ ਭਰ ਵਿਚੋਂ ਵਧਾਈ ਮਿਲ ਰਹੀ ਹੈ।

 

ਇਸ ਖ਼ਬਰ ਬਾਰੇ ਕੁਮੈਂਟ ਕਰੋ-