ਫ਼ੁਟਕਲ

ਧਰਮਿੰਦਰ ਦੀ ਵਿਗੜੀ ਸਿਹਤ, ਅਮਰੀਕਾ ਨੂੰ ਰਵਾਨਾ

ਮੁੰਬਈ : ਬਾਲੀਵੁੱਡ ਦੇ ਸਾਬਕਾ ਐਕਟਰ ਧਰਮਿੰਦਰ ਦੀ ਅੱਜ ਅਚਾਨਕ ਸਿਹਤ ਖ਼ਰਾਬ ਹੋ ਗਈ ਜਿਸ ਤੋਂ ਬਾਅਦ ਸੰਨੀ ਦਿਓਲ ਆਪਣੇ ਪਿਤਾ ਦੇ ਇਲਾਜ ਲਈ ਅਮਰੀਕਾ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ‘ਚ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ।
ਖ਼ਬਰਾਂ ਮੁਤਾਬਕ ਧਰਮਿੰਦਰ ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। ਸੰਨੀ ਦਿਓਲ ਆਪਣੇ ਪਿਤਾ ਨੂੰ ਇਲਾਜ ਲਈ ਅਮਰੀਕਾ ਲੈ ਗਏ ਹਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-