ਦੇਸ਼-ਵਿਦੇਸ਼

ਆਸਟ੍ਰੇਲੀਆ ‘ਚ ਬਜ਼ੁਰਗ ਦੀ ਬ੍ਰੇਨ ਹੈਮਰੇਜ ਨਾਲ ਮੌਤ, ਡੇਢ ਮਹੀਨਾ ਪਹਿਲਾਂ ਗਿਆ ਸੀ ਵਿਦੇਸ਼

ਬਟਾਲਾ : ਡੇਢ ਮਹੀਨਾ ਪਹਿਲਾਂ ਆਸਟ੍ਰੇਲੀਆ ਗਏ ਬਜ਼ੁਰਗ ਦੀ ਬ੍ਰੇਨ ਹੈਮਰੇਜ਼ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਜੋਧਾ ਸਿੰਘ (67) ਪੁੱਤਰ ਤਾਰਾ ਸਿੰਘ ਵਾਸੀ ਪਿੰਡ ਪੁਰਾਣੀਆਂ ਬਾਂਗੜੀਆਂ ਆਪਣੀ ਕੁੜੀ ਅਤੇ ਜਵਾਈ ਦੇ ਕੋਲ ਉਨ੍ਹਾਂ ਨੂੰ ਮਿਲਣ ਲਈ ਕਰੀਬ ਡੇਢ ਮਹੀਨਾ ਪਹਿਲਾਂ ਆਸਟ੍ਰੇਲੀਆ ਗਏ ਸਨ, ਜਿਥੇ ਅਚਾਨਕ ਉਨ੍ਹਾਂ ਦੀ ਬਰੇਨ ਹੈਮਰੇਜ਼ ਨਾਲ ਮੌਤ ਹੋ ਗਈ।

ਇਸ ਸਬੰਧੀ ਬਾਬਾ ਹਜ਼ੂਰ ਸਿੰਘ ਬਾਗੜੀਆਂ ਸਮੇਤ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਜੋਧਾ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਪੁਰਾਣੀਆਂ ਬਾਗੜੀਆਂ ਵਿਖੇ ਜਲਦ ਲਿਆਂਦੀ ਜਾਵੇ ਤਾਂ ਜੋ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਸਸਕਾਰ ਕੀਤਾ ਜਾ ਸਕੇ।  ਮ੍ਰਿਤਕ ਜੋਧਾ ਸਿੰਘ ਦੀਆਂ 2 ਕੁੜੀਆਂ ਅਤੇ ਇਕ ਮੁੰਡਾ ਹੈ।

 

ਇਸ ਖ਼ਬਰ ਬਾਰੇ ਕੁਮੈਂਟ ਕਰੋ-