ਪੰਜਾਬ

ਅੰਮ੍ਰਿਤਸਰ ‘ਚ ਮਹਿਲਾ ਵਕੀਲ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਵਿਆਹੁਤਾ ਔਰਤ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ 28 ਸਾਲਾ ਹਿਨਾ ਵਜੋਂ ਹੋਈ ਹੈ, ਜੋ ਕਿ ਪੇਸ਼ੇ ਵਜੋਂ ਵਕੀਲ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਗ੍ਰੈਂਡ ਸਿਟੀ ਇਲਾਕੇ ਦੀ ਹੈ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਮ੍ਰਿਤਕਾਂ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਹਿਨਾ ਦਾ ਆਪਣੇ ਸਹੁਰੇ ਪਰਿਵਾਰ ਨਾਲ ਲੜਾਈ ਝਗੜਾ ਰਹਿੰਦਾ ਸੀ। ਧੀ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪੇਕੇ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। ਨੂੰਹ ਦੀ ਖ਼ੁਦਕੁਸ਼ੀ ਤੋਂ ਬਾਅਦ ਸਹੁਰਾ ਪ੍ਰਵਾਰ ਲਾਪਤਾ ਹੈ।

ਹਿਨਾ ਦਾ ਵਿਆਹ 2020 ਵਿੱਚ ਹੋਇਆ ਸੀ ਅਤੇ ਉਸ ਦੀ ਇੱਕ ਛੋਟੀ ਬੇਟੀ ਵੀ ਹੈ। ਹਿਨਾ ਦਾ ਆਪਣੇ ਸਹੁਰਿਆਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਦਾ ਮਾਮਲਾ ਅਜੇ ਅਦਾਲਤ ‘ਚ ਹੈ। ਹਿਨਾ ਪਿਛਲੇ 5 ਸਾਲਾਂ ਤੋਂ ਸਿਵਲ ਕੋਰਟ ‘ਚ ਪ੍ਰੈਕਟਿਸ ਕਰ ਰਹੀ ਸੀ।

 

ਇਸ ਖ਼ਬਰ ਬਾਰੇ ਕੁਮੈਂਟ ਕਰੋ-