ਫ਼ੁਟਕਲ

ਕਰਨਾਲ ‘ਚ ਨਹਿਰ ‘ਚ ਡੁੱਬਣ ਕਾਰਨ 3 ਨੌਜਵਾਨਾਂ ਦੀ ਮੌਤ, ਖਰਾਬ ਸੜਕ ਕਰ ਕੇ ਵਿਗੜਿਆ ਬਾਈਕ ਦਾ ਸੰਤੁਲਨ

ਕਰਨਾਲ: ਕਰਨਾਲ ਜ਼ਿਲ੍ਹੇ ਦੇ ਪਿੰਡ ਇੰਚਲਾ ਵਿਚ ਨਹਿਰ ਵਿਚ ਡੁੱਬਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਾਈਕ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ। ਹਾਦਸੇ ਦੇ ਸਮੇਂ ਬਾਈਕ ‘ਤੇ ਚਾਰ ਨੌਜਵਾਨ ਸਵਾਰ ਸਨ। ਜਿਸ ਵਿਚੋਂ ਇੱਕ ਨੌਜਵਾਨ ਦੀ ਜਾਨ ਬਚ ਗਈ ਹੈ। ਮ੍ਰਿਤਕਾਂ ਦੀ ਪਛਾਣ ਸਾਹਿਲ, ਰਿਤੇਸ਼ ਅਤੇ ਦਿਵਯਾਂਸ਼ੂ ਦੇ ਰੂਪ ‘ਚ ਹੋਈ ਹੈ, ਜਦਕਿ ਉਨ੍ਹਾਂ ਦਾ ਬਚਿਆ ਸਾਥੀ ਪਾਣੀਪਤ ਦੇ ਇਕ ਪਿੰਡ ਦਾ ਰਹਿਣ ਵਾਲਾ ਦਿਪਾਂਸ਼ੂ ਹੈ।

ਜਾਣਕਾਰੀ ਅਨੁਸਾਰ ਪਿੰਡ ਇੰਚਲਾ ਨੇੜੇ ਸੜਕ ਖ਼ਰਾਬ ਹੋਣ ਕਾਰਨ ਬਾਈਕ ਆਪਣਾ ਸੰਤੁਲਨ ਗੁਆ ਬੈਠੀ ਅਤੇ ਨਹਿਰ ਦੇ ਕੰਢੇ ਜਾ ਡਿੱਗੀ। ਬਾਈਕ ਸਵਾਰ ਚਾਰੇ ਨੌਜਵਾਨ ਨਹਿਰ ‘ਚ ਡੁੱਬ ਗਏ। ਤਿੰਨਾਂ ਦੀਆਂ ਲਾਸ਼ਾਂ ਰਾਤ ਕਰੀਬ 10 ਵਜੇ ਬਰਾਮਦ ਕੀਤੀਆਂ ਗਈਆਂ। ਮ੍ਰਿਤਕ ਇੱਕੋ ਪਿੰਡ ਦੇ ਸਨ। ਇਕ ਦੀ ਜਾਨ ਬਚ ਗਈ।

ਪਿੰਡ ਵਾਸੀਆਂ ਨੂੰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੂਰੇ ਪਿੰਡ ਇੰਚਲਾ, ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਅਤੇ ਗੋਤਾਖੋਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਤੇ ਗੋਤਾਖੋਰਾਂ ਦੀ ਟੀਮ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਤਿੰਨਾਂ ਮ੍ਰਿਤਕ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਨਹਿਰ ‘ਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਤਿੰਨੋਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ।

ਇਸ ਖ਼ਬਰ ਬਾਰੇ ਕੁਮੈਂਟ ਕਰੋ-