ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਕਾਰਨ  8 ਜਨਵਰੀ ਤੱਕ ਛੁੱਟੀਆਂ

ANGANWADI CENTER

ਚੰਡੀਗੜ੍ਹ:  ਪੰਜਾਬ ਸਰਕਾਰ ਨੇ ਸੂਬੇ ਵਿੱਚ ਅਤਿ ਦੀ ਸਰਦੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ, 2023 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।  ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ  9 ਜਨਵਰੀ 2023 ਨੂੰ ਖੁੱਲ੍ਹਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਮੌਸਮ ਦੇ ਖ਼ਰਾਬ ਹੋਣ ਕਾਰਨ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।

Leave a Reply

error: Content is protected !!