ਪੰਜਾਬ

ਰੂਪਨਗਰ ‘ਚ ਕੈਂਟਰ ਤੇ ਸਕੂਲ ਵੈਨ ਦੀ ਆਪਸ ਵਿਚ ਹੋਈ ਜ਼ਬਰਦਸਤ ਟੱਕਰ, 18 ਦੇ ਕਰੀਬ ਬੱਚੇ ਹੋਏ ਜ਼ਖ਼ਮੀ

ਰੂਪਨਗਰ: ਰੂਪਨਗਰ ‘ਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਰੋਪੜ ਬਾਈਪਾਸ ‘ਤੇ ਨਿੱਜੀ ਸਕੂਲ ਵੈਨ ਨੇ ਕੈਂਟਰ ਤੋਂ ਪਿੱਛੋ ਤੋਂ ਟੱਕਰ ਮਾਰ ਦਿਤੀ। ਹਾਦਸੇ ਵਿਚ ਦੋਵੇਂ ਵਾਹਨ ਨੁਕਸਾਨੇ ਗਏ। ਇਸ ਹਾਦਸੇ ਵਿਚ ਲਗਭਗ 18 ਬੱਚੇ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ।

ਜਾਣਕਾਰੀ ਅਨੁਸਾਰ ਛੁੱਟੀ ਮਿਲਣ ਤੋਂ ਬਾਅਦ ਬੱਸ ਬੱਚਿਆਂ ਨੂੰ ਸਕੂਲ ਤੋਂ ਘਰਾਂ ਨੂੰ ਛੱਡਣ ਜਾ ਰਹੀ ਸੀ ਕਿ ਬਾਈਪਾਸ ’ਤੇ ਇਕ ਕੈਂਟਰ ਨਾਲ ਪਿੱਛੋ ਟਕਰਾ ਗਈ। ਇਸ ਦੌਰਾਨ ਜ਼ਖ਼ਮੀ ਹੋਏ ਬੱਚਿਆਂ ਨੂੰ ਰਾਹਗੀਰਾਂ ਨੇ ਸਰਕਾਰੀ ਹਸਪਤਾਲ ਪਹੁੰਚਾਇਆ ਜਦ ਕਿ ਮਾਪਿਆ ਦਾ ਕਹਿਣਾ ਹੈ ਕਿ ਐਂਬੂਲੈਂਸ ਤੇ ਪੁਲਿਸ ਮੌਕੇ ’ਤੇ ਨਹੀਂ ਪੁੱਜੀ। ਜਾਣਕਾਰੀ ਅਨੁਸਾਰ ਦੋ ਕੁ ਬੱਚਿਆਂ ਨੂੰ ਛੱਡ ਕੇ ਬਾਕੀ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਇਲਾਜ ਤੋਂ ਬਾਅਦ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ।

 

ਇਸ ਖ਼ਬਰ ਬਾਰੇ ਕੁਮੈਂਟ ਕਰੋ-