ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜਿਉਂ ਬੰਬਨੁਮਾ ਚੀਜ਼ ਬਰਾਮਦ
ਚੰਡੀਗੜ੍ਹ: ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਦੇ ਹੈਲੀਪੈਡ ਨੇੜੇ ਬੰਬਨੁਮਾ ਚੀਜ਼ ਮਿਲਣ ਨਾਲ ਸਨਸਨੀ ਫੈਲ ਗਈ। ਇਹ ਬੰਬ ਮੋਹਾਲੀ ਦੇ ਨਯਾ ਗਾਓਂ ਨਾਲ ਲੱਗਦੇ ਚੰਡੀਗੜ੍ਹ ਦੇ ਅੰਬਾਂ ਦੇ ਬਾਗ ਵਿਚ ਸੈਕਟਰ ਦੋ ਵਿਚ ਮਿਲਿਆ ਹੈ। ਜਿੱਥੇ ਇਹ ਬੰਬ ਵਰਗੀ ਵਸਤੂ ਬਰਾਮਦ ਹੋਈ ਹੈ, ਉਥੇ ਨੇੜੇ ਹੀ ਮੁੱਖ ਮੰਤਰੀ ਰਿਹਾਇਸ਼ ਦਾ ਹੈਲੀਪੈਡ ਹੈ। ‘ਬੰਬ’ ਦੀ ਸੂਚਨਾ ਬਾਗ ਦੇ ਅੰਦਰ ਲੱਗੇ ਟਿਊਬਵੈੱਲ ਆਪਰੇਟਰ ਨੇ ਦਿੱਤੀ ।
ਸੂਚਨਾ ਮਿਲਦਿਆਂ ਹੀ ਭਾਰੀ ਪੁਲਸ ਫੋਰਸ ਅਤੇ ਬੰਬ ਸਕੁਆਇਡ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਘਟਨਾ ਸਥਾਨ ’ਤੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਨੇੜੇ ਹੀ ਪੰਜਾਬ ਅਤੇ ਹਰਿਆਣਾ ਮੁੱਖ ਮੰਤਰੀ ਦੇ ਨਿਵਾਸ ਹਨ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।