ਫ਼ੁਟਕਲਭਾਰਤ

ਭਾਰਤ ਨੇ ਜਸਟਿਨ ਟਰੂਡੋ ਵਲੋਂ ਲਾਏ ਦੋਸ਼ਾਂ ਨੂੰ ਕੀਤਾ ਖਾਰਜ, ਭਾਰਤ ਨੇ ਕੈਨੇਡੀਅਨ ਡਿਪਲੋਮੈਟ ਕੱਢਿਆ

ਚੰਡੀਗੜ੍ਹ:  ਭਾਰਤ ਅਤੇ ਕੈਨੇਡਾ ਵਿਚਕਾਰ ਰਿਸ਼ਤਿਆਂ ‘ਚ ਤਲਖ਼ੀ ਵੱਧ ਰਹੀ ਹੈ। ਉੱਥੇ ਹੀ ਹਰਦੀਪ ਸਿੰਘ ਨਿੱਜਰ ਕੇਸ ਨੂੰ ਲੈ ਕੇ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਨੇ ਵੱਡਾ ਬਿਆਨ ਦਿੱਤਾ ਹੈ। ਜਸਟਿਨ ਟਰੂਡੋ ਨੇ ਕਿਹਾ ਕਿ ਹਰਦੀਪ ਸਿੰਘ ਨਿੱਜਰ ਦੇ ਕਤਲ ਪਿੱਛੇ ਭਾਰਤ ਦਾ ਕੁਨੈਕਸ਼ਨ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਇਸ ਕੇਸ ਦੀ ਜਾਂਚ ਕਰਨ ‘ਚ ਜੁੱਟੀਆਂ ਹਨ।

ਦੂਜੇ ਪਾਸੇ ਭਾਰਤ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਲਾਏ ਦੋਸ਼ ਖਾਰਜ ਕਰ ਦਿੱਤੇ ਹਨ। ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਅਸੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਉਹਨਾਂ ਦੀ ਸੰਸਦ ਵਿਚ ਦਿੱਤੇ ਬਿਆਨ ‘ਚ ਬੇਤੁਕੇ ਦੋਸ਼ ਨੂੰ ਖਾਰਜ ਕਰਦੇ ਹਾਂ। ਅਸੀਂ ਇਕ ਲੋਕਤੰਤਰੀ ਸਿਆਸਤ ਵਾਲਾ ਮੁਲਕ ਹਾਂ ਤੇ ਕਾਨੂੰਨ ਦੇ ਰਾਜ ਪ੍ਰਤੀ ਸਾਡੀ ਮਜ਼ਬੂਤ ਵਚਨਬੱਧਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਅਜਿਹੇ ਦੋਸ਼ ਸਿਰਫ਼ ਉਨ੍ਹਾਂ ਸਿੱਖ ਸਿਆਸਤ ਦੇ ਗਰਮ ਧੜੇ ਤੋਂ ਧਿਆਨ ਹਟਾਉਣ ਲਈ ਲਾਏ ਹਨ |

ਵਿਦੇਸ਼ ਮੰਤਰਾਲੇ ਨੇ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਨੂੰ ਕੱਢਣ ਦੇ ਕੈਨੇਡਾ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੂੰ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਕੱਢੇ ਜਾਣ ਦੀ ਵੀ ਜਾਣਕਾਰੀ ਦਿੱਤੀ ਗਈ। ਇਸ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-