ਦੇਸ਼-ਵਿਦੇਸ਼ਫੀਚਰਜ਼

ਯੂਕੇ ‘ਚ ਸਿੱਖ MP ਤਨਮਨਜੀਤ ਸਿੰਘ ਢੇਸੀ ਨੇ ਕੈਨੇਡੀਅਨ PM ਟਰੂਡੋ ਦੇ ਬਿਆਨ ‘ਤੇ ਜਤਾਈ ਚਿੰਤਾ

ਯੂ.ਕੇ ਵਿਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦਿੱਤੇ ਬਿਆਨ ‘ਤੇ ਚਿੰਤਾ ਜਾਹਰ ਕੀਤੀ ਹੈ। ਉਹਨਾਂ ਨੇ ਇਸ ਬਾਰੇ ਫੇਸਬੁੱਕ ‘ਤੇ ਪੋਸਟ ਸਾਂਝੀ ਕੀਤੀ। ਆਪਣੀ ਪੋਸਟ ਵਿਚ ਢੇਸੀ ਨੇ ਲਿਖਿਆ ਕਿ ਕੈਨੇਡਾ ਤੋਂ ਆ ਰਹੀਆਂ ਰਿਪੋਰਟਾਂ ਸੱਚਮੁੱਚ ਚਿੰਤਾਜਨਕ ਹਨ। ਸਲੋਹ ਅਤੇ ਇਸ ਤੋਂ ਬਾਹਰ ਦੇ ਬਹੁਤ ਸਾਰੇ ਸਿੱਖ ਪਹਿਲਾਂ ਹੀ ਉਹਨਾਂ ਨਾਲ ਸੰਪਰਕ ਕਰ ਚੁੱਕੇ ਹਨ। ਉਹ ਇਸ ਮੁੱਦੇ ਬਾਰੇ ਚਿੰਤਤ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਹ ਕਿ ਉਹ ਨਜ਼ਦੀਕੀ ਸਹਿਯੋਗੀਆਂ ਅਤੇ ਸਾਡੇ #FiveEyes ਗਠਜੋੜ ਨਾਲ ਕੰਮ ਕਰ ਰਹੇ ਹਨ। ਯੂਕੇ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਹ ਕੀ ਜਾਣਦੀ ਹੈ ਅਤੇ ਹੁਣ ਕੀ ਕਰ ਰਹੀ ਹੈ।

ਇੱਥੇ ਦੱਸ ਦਈਏ ਕਿ ਮੰਗਲਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਕੁਨੈਕਸ਼ਨ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਦੇ ਕੁਨੈਕਸ਼ਨ ਦੀ ਜਾਂਚ ਕਰਨ ‘ਚ ਜੁੱਟੀਆਂ ਹਨ। ਦੂਜੇ ਪਾਸੇ ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-