7 ਲੱਖ ਕੀਮਤ ਦੀਆਂ 300 ਪੇਟੀਆਂ ਨਾਜਾਇਜ਼ ਸ਼ਰਾਬ ਜ਼ਬਤ

ਫ਼ਤਹਿਗੜ੍ਹ ਸਾਹਿਬ: ਆਬਕਾਰੀ ਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਆਬਕਾਰੀ ਕਮਿਸ਼ਨਰ ਸ਼੍ਰੀ ਵਰੁਣ ਰੂਜ਼ਮ ਆਈ.ਏ.ਐਸ. ਦੀ ਯੋਗ ਅਗਵਾਈ ਅਤੇ ਸ਼੍ਰੀ ਗੁਰਜੋਤ ਸਿੰਘ ਕਲੇਰ (ਏ.ਆਈ.ਜੀ.) ਆਬਕਾਰੀ ਪੁਲਿਸ ਅਤੇ ਸਰੁਪਿੰਦਰ ਸਿੰਘ, (ਆਬਕਾਰੀ ਅਧਿਕਾਰੀ), ਫਤਿਹਗੜ੍ਹ ਸਾਹਿਬ, ਦੀ ਸਿੱਧੀ ਨਿਗਰਾਨੀ ਹੇਠ ਨਵੇਂ ਸਾਲ ਦੀ ਸ਼ੁਰੂਆਤ ‘ਤੇ ਇਕ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਫ਼ਤਹਿਗੜ੍ਹ ਸਾਹਿਬ ਅਤੇ ਆਬਕਾਰੀ ਪੁਲਿਸ ਨੇ 300 ਡੱਬੇ ਤਸਕਰੀ ਕੀਤੀ ਇੰਡੀਅਨ ਮੇਡ ਫੌਰਨ ਲਿਕਰ (ਆਈ.ਐੱਮ.ਐੱਫ.ਐੱਲ.) (ਸ਼ਰਾਬ)ਜਿਸ ਦੀ ਅੰਦਾਜ਼ਨ ਕੀਮਤ 07 ਲੱਖ ਰੁਪਏ ਹੈ, ਜੋ ਕਿ ਚੰਡੀਗੜ੍ਹ ਤੋਂ ਪੰਜਾਬ ਤਸਕਰੀ ਕੀਤੀ ਜਾ ਰਹੀ ਸੀ, ਜ਼ਬਤ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲਿਸ ਵੱਲੋਂ ਸੋਮਵਾਰ ਦੇਰ ਸ਼ਾਮ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਮਾਧੋਪੁਰ ਨੇੜੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਇੱਕ ਕੈਂਟਰ ਨੰਬਰ ਪੀ.ਬੀ.03ਬੀ.ਐਚ.1683 ਨੂੰ ਰੋਕਿਆ ਗਿਆ। ਇਸ ਦੌਰਾਨ ਸ਼ਰਾਬ ਦੀਆਂ 300 ਪੇਟੀਆਂ, ਜੋ ਸਿਰਫ ਚੰਡੀਗੜ੍ਹ ਵਿੱਚ ਵਿਕਰੀ ਲਈ ਮਾਰਕ ਹਨ, ਲੁਕੋ ਕੇ ਰੱਖੀਆਂ ਬਰਾਮਦ ਹੋਈਆਂ।
ਇਸ ਸਬੰਧੀ ਆਬਕਾਰੀ ਐਕਟ ਤਹਿਤ ਐੱਫ.ਆਈ.ਆਰ. ਦਰਜ ਕਰ ਕੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਬੁਲਾਰੇ ਨੇ ਕਿਹਾ, “ਮੰਤਰੀ ਨੇ ਵਿਭਾਗ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ”।

Leave a Reply