ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਮਾਲਕੀ ਪੰਜਾਬ ਦੀ: ਅਸ਼ਵਨੀ ਸ਼ਰਮਾ

ਚੰਡੀਗੜ੍ਹ: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ SYL ਦੇ ਮੁੱਦੇ ਨੂੰ ਲੈ ਕੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਬਹੁਤ ਗੰਭੀਰ ਹੈI ਉਨ੍ਹਾਂ ਕਿਹਾ ਕਿ ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਮਾਲਕੀ ਪੰਜਾਬ ਦੀ ਹੈ ਅਤੇ ਇਸ ਕਰਕੇ ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ 1966-67 ਵਾਲੀ ਪਾਣੀ ਦੀ ਲੋੜ ਨੂੰ ਆਧਾਰ ਨਾ ਬਣਾਇਆ ਜਾਵੇ। ਪੰਜਾਬ ਦੇ 146 ਬਲਾਕਾਂ ‘ਚੋਂ 117 ਬਲਾਕਾਂ “ਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤਕ ਘੱਟ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਪਾਣੀ ਦੀ ਲੋੜ ਲਈ ਪੁਰਾਣੇ ਫ਼ਸਲੀ ਚੱਕਰ ਨੂੰ ਆਧਾਰ ਨਾ ਬਣਾਇਆ ਜਾਵੇ। ਅੱਜ ਪੰਜਾਬ ਨੂੰ ਕਰੀਬ 550 ਲੱਖ ਏਕੜ ਫੁੱਟ ਪਾਣੀ ਦੀ ਲੋੜ ਹੈ, ਜਦੋਂ ਕਿ ਪੰਜਾਬ ਨੂੰ ਸਿਰਫ਼ 1.25 ਲੱਖ ਏਕੜ ਫੁੱਟ ਪਾਣੀ ਮਿਲ ਰਿਹਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਪੰਜਾਬ ਦਾ ਤਕਰੀਬਨ 60 ਫ਼ੀਸਦੀ ਹਿੱਸਾ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਸੀ, ਜੋ ਹੁਣ ਘੱਟ ਕੇ 25 ਫ਼ੀਸਦੀ ਹੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਖੁਦ ਟਿਊਬਵੈੱਲ ਵਿਵਸਥਾ ‘ਤੇ ਕਰੋੜਾਂ ਰੁਪਏ ਖ਼ਰਚ ਕਰਨ ਨੂੰ ਮਜਬੂਰ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਪੰਜਾਬ ਭਾਜਪਾ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ।

Leave a Reply