ਤਰਨਤਾਰਨ ’ਚ ਗੁਰੂ ਘਰ ਤੋਂ ਮੱਥਾ ਟੇਕ ਕੇ ਆ ਰਹੇ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ

Nihang Singh who was coming from Guru Ghar in Tarn Taran was shot dead

ਤਰਨਤਾਰਨ : ਤਰਨਤਾਰਨ ਦੇ ਪਿੰਡ ਵਈਂਪੁਈ ‘ਚ ਇਕ ਨਿਹੰਗ ਸਿੰਘ ਦਾ ਪਿੰਡ ‘ਚ ਹੀ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤਾਂ ਨਿਹੰਗ ਸਿੰਘ ਗੁਰੂ ਘਰ ਤੋਂ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ। ਜਾਣਕਾਰੀ ਮੁਤਾਬਕ ਹਮਲਾਵਰਾਂ ਵੱਲੋਂ ਨਿਹੰਗ ਸਿੰਘ ਦੇ ਮੁੰਡੇ ‘ਤੇ ਵੀ ਗੋਲ਼ੀਆਂ ਚਲਾਈਆਂ ਗਈਆਂ ਹਨ , ਜਿਸ ਨੂੰ ਗੰਭੀਰ ਜ਼ਖ਼ਮੀ ਹੋਣ ਦੇ ਚੱਲਦਿਆਂ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਗੱਲ ਕਰਦਿਆਂ ਮ੍ਰਿਤਕ ਨਿਹੰਗ ਸਿੰਘ ਸੁਖਵਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸਦੇ ਪਤੀ ਰੋਜ਼ਾਨਾ ਵਾਂਗ ਮੱਥਾ ਟੇਕਣ ਲਈ ਬੀਤੀ ਸ਼ਾਮ ਗੁਰੂ ਘਰ ਜਾ ਰਹੇ ਸੀ। ਜਦੋਂ ਉਹ ਮੱਥਾ ਟੇਕ ਕੇ ਵਾਪਸ ਘਰ ਆ ਰਿਹਾ ਸੀ ਤਾਂ ਇਸ ਦੌਰਾਨ ਪਿੰਡ ਦੇ ਵਿਅਕਤੀਆਂ ਨੇ ਆਪਸੀ ਰੰਜਿਸ਼ ਕਾਰਨ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ।

ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਤੋਂ ਪਹਿਲਾਂ ਉਕਤ ਵਿਅਕਤੀਆਂ ਦੀ ਨਿਹੰਗ ਸਿੰਘ ਨਾਲ ਬਹਿਸ ਹੋਈ ਅਤੇ ਨਿਹੰਗ ਸਿੰਘ ਦਾ ਮੁੰਡਾ , ਜੋ ਕਿ 10ਵੀਂ ਜਮਾਤ ‘ਤੇ ਪੜ੍ਹਦਾ ਹੈ, ਵੀ ਮੌਕੇ ‘ਤੇ ਪਹੁੰਚ ਗਿਆ। ਜਿਸ ‘ਤੇ ਉਸ ਦੇ ਮੁੰਡੇ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਗੋਲ਼ੀਆਂ ਚਲਾ ਦਿੱਤੀ , ਜਿਸ ਵਿੱਚੋਂ ਇਕ ਗੋਲ਼ੀ ਨਿਹੰਗ ਸਿੰਘ ਦੇ ਮੁੰਡੇ ਦੇ ਵੀ ਲੱਗ ਗਈ। ਗੋਇੰਦਵਾਲ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਕਾਰਨ ਪਿੰਡ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

Leave a Reply