ਹੁਸ਼ਿਆਰਪੁਰ ਦੇ ਵਿਅਕਤੀ ਦਾ ਐਡਮਿੰਟਨ ‘ਚ ਗੋਲੀਆਂ ਮਾਰ ਕੇ ਕਤਲ
ਹੁਸ਼ਿਆਰਪੁਰ/ਕੈਨੇਡਾ: ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਐਡਮਿੰਟਨ ਵਿਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਬਰਿੰਦਰ ਸਿੰਘ (51) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਬਰਿੰਦਰ ਸਿੰਘ ਦੀ 21 ਸਾਲਾ ਬੇਟੀ ਗੰਭੀਰ ਜ਼ਖ਼ਮੀ ਹੋ ਗਈ। ਬਰਿੰਦਰ ਸਿੰਘ ਮੂਲ ਰੂਪ ਨਾਲ ਹੁਸ਼ਿਆਰਪੁਰ ਦੇ ਪਿੰਡ ਕੰਮੋਵਾਲ ਦਾ ਰਹਿਣ ਵਾਲੇ ਸਨ ਅਤੇ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿਚ ਰਹਿੰਦੇ ਸਨ।
ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਬਰਿੰਦਰ ਸਿੰਘ ‘ਤੇ ਹਮਲਾ ਐਡਮਿੰਟਨ ਦੇ 16 ਅਵਿਨੇਵ 38 ਸਟ੍ਰੇਟ ‘ਤੇ 1 ਜਨਵਰੀ ਨੂੰ ਹੋਇਆ ਸੀ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕੀ ਬਰਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ। ਜਾਣਕਾਰੀ ਮੁਤਾਬਕ ਬਰਿੰਦਰ 3 ਸਾਲ ਪਹਿਲਾਂ 2019 ‘ਚ ਆਪਣੇ ਪਰਿਵਾਰ ਨਾਲ ਕੈਨੇਡਾ ਗਏ ਸਨ। ਹੁਸ਼ਿਆਰਪੁਰ ਵਿਖੇ ਸਥਿਤ ਘਰ ਵਿਚ ਉਨ੍ਹਾਂ ਦੀ ਮਾਂ ਰਹਿੰਦੀ ਹੈ।