ਸ਼ਹਿਰੀ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਮੁਫਤ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ

ਕੌਮੀ ਸ਼ਹਿਰੀ ਆਜੀਵਿਕਾ ਮਿਸ਼ਨ ਅਧੀਨ 10+2 ਪਾਸ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਸਿਖਲਾਈ

ਫ਼ਤਹਿਗੜ੍ਹ ਸਾਹਿਬ: ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ (ਡੇ-ਐਨ.ਯੂ.ਐਲ.ਐਮ)  ਸਕੀਮ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਖੇਤਰ ਦੇ ਨੌਜਵਾਨਾਂ ਨੂੰ ਮੁਫਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਦੇਣ ਲਈ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਵਿੱਚ ਜ਼ਿਲ੍ਹੇ ਦੇ 10+2 ਪਾਸ ਨੌਜਵਾਨ ਸਿਖਲਾਈ ਹਾਸਲ ਕਰ ਸਕਦੇ  ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ ਨੇ ਕਿਹਾ ਕਿ ਇਹ ਕੋਰਸ ਸ਼ਹਿਰੀ ਨੌਜਵਾਨਾਂ ਲਈ ਬਿਹਤਰ ਰੋਜ਼ਗਾਰ ਦਾ ਇੱਕ ਵਧੀਆ ਉਪਰਾਲਾ ਸਾਬਤ ਹੋਵੇਗਾ।

ਏ.ਡੀ.ਸੀ. ਨੇ ਦੱਸਿਆ ਕਿ ਇਸ ਵਿੱਚ ਫੀਲਡ ਟੈਕਨੀਸ਼ੀਅਨ ਨੈੱਟਵਰਕਿੰਗ ਐਂਡ ਸਟੌਰੇਜ ਦੀ 4 ਮਹੀਨੇ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਬੇਸਿਕ ਕੰਪਿਊਟਰ, ਸਾਫਟ ਸਕਿੱਲ ਆਦਿ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਵਰਦੀਆਂ ਤੇ ਕਿਤਾਬਾਂ ਵੀ ਦਿੱਤੀਆਂ ਜਾਣਗੀਆਂ ਅਤੇ ਸਿਖਲਾਈ ਤੋਂ ਬਾਅਦ ਸਰਕਾਰ ਵੱਲੋਂ ਸਰਟੀਫਿਕੇਟ ਦਿੱਤਾ ਜਾਵੇਗੀ । ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ  ਮੌਕੇ ਵੀ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਹ ਆਪਣੇ ਪੈਰ੍ਹਾਂ ਤੇ ਖੜੇ ਹੋ ਸਕਣ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਲੈਣ ਦੇ 10+2 ਪਾਸ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 114-ਏ ਵਿਖੇ  ਆਪਣੇ ਦਸਤਾਵੇਜ ਲੈ ਕੇ ਮਿਲ ਸਕਦੇ ਹਨ। ਇਸ ਤੋਂ ਇਲਾਵਾ ਮੋਬਾਇਲ ਨੰ: 77173-02457, 94646-52119 ਅਤੇ 98151-25925 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

error: Content is protected !!