ਹੁਸ਼ਿਆਰਪੁਰ ‘ਚ 20 ਸਾਲਾ ਕੁੜੀ ਅਗਵਾ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਹੁਸ਼ਿਆਰਪੁਰ: ਹੁਸ਼ਿਆਰਪੁਰ ਵਿਖੇ 20 ਸਾਲਾ ਕੁੜੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ‘ਚ ਅਸਲਾਮਾਬਾਦ ਤੋਂ ਬੀਤੀ ਰਾਤ ਕਰੀਬ 10 ਵਜੇ 20 ਸਾਲ ਦੀ ਕੁੜੀ ਨੂੰ ਬਦਮਾਸ਼ਾਂ ਨੇ ਘਰੋਂ ਹੀ ਅਗਵਾ ਕਰ ਲਿਆ। ਅਗਵਾ ਕੀਤੀ ਗਈ ਕੁੜੀ ਦੀ ਪਛਾਣ ਦੀਪਿਕਾ ਵਜੋਂ ਹੋਈ ਹੈ। ਦੀਪਿਕਾ ਦੀ ਮਾਂ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਗੇਟ ਦੇ ਬਾਹਰ ਕਾਰ ਵਿਚ ਸਵਾਰ ਕੇ ਕਰੀਬ 5 ਨੌਜਵਾਨ ਆਏ ਸਨ, ਜਿਨ੍ਹਾਂ ਵਿਚੋਂ ਇਕ ਨੇ ਘਰ ਦਾ ਦਰਵਾਜ਼ਾ ਖੜ੍ਹਕਾਇਆ।
ਦੀਪਿਕਾ ਜਦੋਂ ਘਰ ਦਾ ਦਰਵਾਜ਼ਾ ਖੋਲ੍ਹਣ ਲਈ ਬਾਹਰ ਗਈ ਤਾਂ ਇਸੇ ਦੌਰਾਨ ਕੁੜੀ ਨੂੰ ਅਗਵਾ ਕਰ ਲਿਆ ਗਿਆ। ਮੌਕੇ ‘ਤੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਕੁੜੀ ਨੂੰ ਸਕੂਲ ਵਿਚੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।