ਸੰਘਣੀ ਧੁੰਦ ਕਾਰਨ 480 ਤੋਂ ਜ਼ਿਆਦਾ ਰੇਲ ਗੱਡੀਆਂ ਪ੍ਰਭਾਵਿਤ
ਨਵੀਂ ਦਿੱਲੀ: ਰੇਲਵੇ ਨੇ ਅੱਜ ਟਵੀਟ ਕਰ ਕੇ ਕਿਹਾ ਹੈ ਕਿ ਸੰਘਣੀ ਧੁੰਦ ਕਾਰਨ 480 ਤੋਂ ਜ਼ਿਆਦਾ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਇਨ੍ਹਾਂ ਵਿਚੋਂ ਕਈ ਰੇਲ ਗੱਡੀਆਂ ਨੂੰ ਰੱਦ ਵੀ ਕਰ ਦਿੱਤਾ ਗਿਆ ਹੈ। ਇਸ ਵੇਲੇ ਪੂਰਾ ਉਤਰੀ ਭਾਰਤ ਸੰਘਣੀ ਧੁੰਦ ਦੀ ਲਪੇਟ ਵਿਚ ਆ ਗਿਆ ਹੈ। ਇਥੇ ਸਵੇਰ ਤੋਂ ਹੀ ਪਈ ਧੁੰਦ ਦੁਪਹਿਰ ਵੇਲੇ ਤਕ ਜਾਰੀ ਹੈ। ਰੇਲਵੇ ਨੇ ਯਾਤਰੀਆਂ ਨੂੰ ਸੂਚਿਤ ਕੀਤਾ ਹੈ ਕਿ ਉਹ ਰੇਲਵੇ ਦੀ ਐਪ ’ਤੇ ਆਉਣ ਵਾਲੇ ਸਮੇਂ ਦੇ ਹਿਸਾਬ ਨਾਲ ਹੀ ਨੇੜਲੇ ਰੇਲਵੇ ਸਟੇਸ਼ਨ ’ਤੇ ਪੁੱਜਣ।