ਹਵਾਲਾਤੀ ਦੇ ਗੁਪਤ ਅੰਗ ‘ਚੋਂ ਹੈਰੋਇਨ ਤੇ ਇਕ ਮੋਬਾਈਲ ਫੋਨ ਬਰਾਮਦ

 

ਲੁਧਿਆਣਾ : ਪੇਸ਼ੀ ਤੋਂ ਬਾਅਦ ਜੇਲ੍ਹ ਅੰਦਰ ਦਾਖਲ ਹੋਏ ਹਵਾਲਾਤੀ ਦੇ ਗੁਪਤ ਅੰਗ ‘ਚੋਂ 10 ਗ੍ਰਾਮ ਹੈਰੋਇਨ ਤੇ ਇਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਸਹਾਇਕ ਸੁਪਰਡੈਂਟ ਸਤਨਾਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਅਜਿਹਾ ਕਰ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਮਾਮਲੇ ‘ਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਦੇ ਬਿਆਨ ਤੇ ਜਲੰਧਰ ਦੇ ਰਹਿਣ ਵਾਲੇ ਹਵਾਲਾਤੀ ਹਨੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਹਨੀ ਪਿਛਲੇ ਕੁਝ ਸਮੇਂ ਤੋਂ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ| ਪੇਸ਼ੀ ਲਈ ਉਸ ਨੂੰ ਅਦਾਲਤ ਵਿਚ ਲਿਆਂਦਾ ਗਿਆ| ਸ਼ਾਮ ਵੇਲੇ ਜੇਲ੍ਹ ਅੰਦਰ ਦਾਖਲ ਹੁੰਦੇ ਸਮੇਂ ਜਦ ਮੈਟਲ ਡਿਟੈਕਟਰ ਦੇ ਜ਼ਰੀਏ ਉਸ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੇ ਗੁਪਤ ਅੰਗ ਵਿੱਚ ਲੁਕਾ ਕੇ ਰੱਖੀ 10 ਗ੍ਰਾਮ ਹੈਰੋਇਨ ਅਤੇ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ| ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਮੁਲਜ਼ਮ ਹਨੀ ਦੇ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਜੇਲ੍ਹ ਦੇ ਕਾਨੂੰਨ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

error: Content is protected !!