ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਚੰਨੀ ਨੂੰ ਇਹ ਰਾਹਤ ਚੋਣ ਜ਼ਾਬਤੇ ਦੀ ਉਲੰਘਣ ਦੇ ਮਾਮਲੇ ਵਿਚ ਦਿੱਤੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੇ ਪ੍ਰੋਸੀਡਿੰਗ ’ਤੇ ਅਗਲੇ ਹੁਕਮਾਂ ਤੱਕ ਸਟੇਅ ਲਗਾ ਦਿੱਤਾ ਹੈ। ਚੰਨੀ ਨੂੰ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਪੇਸ਼ ਹੋਣ ਦੇ ਹੁਕਮ ਸਨ। ਮਾਨਸਾ ਅਦਾਲਤ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸੰਮਨ ਜਾਰੀ ਕੀਤਾ ਗਿਆ ਸੀ। ਪੁਲਸ ਵਲੋਂ ਦਿੱਤੇ ਸੰਮਨ ਨੂੰ ਚੰਨੀ ਨੇ ਰਸੀਵ ਵੀ ਕਰ ਲਿਆ ਸੀ। ਅਮਰੀਕਾ ਤੋਂ ਪਰਤਣ ਤੋਂ ਬਾਅਦ ਚੰਨੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਰਾਤ ਰੁਕੇ ਸਨ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਇਹ ਸੰਮਨ ਦਿੱਤੇ ਸਨ।

ਦਰਅਸਲ ਚਰਨਜੀਤ ਚੰਨੀ ਅੱਠ ਮਹੀਨੇ ਬਾਅਦ ਹਾਲ ਹੀ ਵਿਚ ਵਿਦੇਸ਼ੋਂ ਪਰਤੇ ਸਨ। ਚੰਨੀ ਨੇ ਆਖਿਆ ਸੀ ਕਿ ਉਹ ਪੀ. ਐੱਚ. ਡੀ. ਦੀ ਪੜ੍ਹਾਈ ਅਤੇ ਅੱਖਾਂ ਦੇ ਇਲਾਜ ਲਈ ਵਿਦੇਸ਼ ਗਏ ਸਨ। ਦੇਸ਼ ਵਾਪਸੀ ’ਤੇ ਉਨ੍ਹਾਂ ਨੇ ਨਵੀਂ ਦਿੱਲੀ ਵਿਚ ਸਭ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਨਾਲ ਹਿਮਾਚਲ ਪ੍ਰਦੇਸ਼ ਵਿਚ ਪਾਰਟੀ ਦੀ ਜਿੱਤ ’ਤੇ ਮੁਲਾਕਾਤ ਕੀਤੀ ਅਤੇ ਵਧਾਈ ਦਿੱਤੀ। ਇਸ ਤੋਂ ਬਾਅਦ ਚੰਨੀ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕਈ ਸੀਨਅਰ ਆਗੂਆਂ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਹ ਪੰਜਾਬ ਆਏ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਅਫਸੋਸ ਕਰਨ ਗਏ, ਜਿੱਥੇ ਉਨ੍ਹਾਂ ਨੂੰ ਪੁਲਸ ਨੇ ਇਹ ਸੰਮਨ ਦਿੱਤੇ ਸਨ।

Leave a Reply

error: Content is protected !!