ਜਲੰਧਰ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ
ਜਲੰਧਰ: ਕਮਿਸ਼ਨਰੇਟ ਪੁਲਸ ਦੀ ਪ੍ਰਤਾਪਪੁਰਾ ਚੌਂਕੀ ਅਧੀਨ ਪੈਂਦੇ ਪਿੰਡ ਫਤਿਹਪੁਰ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਦੀ ਜਾਣਕਾਰੀ ਪ੍ਰਤਾਪਪੁਰਾ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ ਵੱਲੋਂ ਦਿੱਤੀ ਗਈ ਹੈ। ਦੋਸ਼ੀ ਦੀ ਪਛਾਣ ਪਿੰਡ ਫਤਿਹਪੁਰ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੇ ਤੌਰ ‘ਤੇ ਕੀਤੀ ਗਈ ਹੈ।
ਬੇਅਦਬੀ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਜਸਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ‘ਚ ਮਹਾਰਾਜ ਜੀ ਦੀ ਬੀੜ ਸਾਹਿਬ ਅੱਗੇ ਰੱਖੇ ਸ਼ਸਤਰਾਂ ਨਾਲ ਗੋਲਕ “ਤੇ ਤੋੜ-ਭੰਨ ਕੀਤੀ ਸੀ।