ਮਨਜੀਤ ਸਿੱਧੂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਪੰਜਾਬ ਦੇ ਸਾਬਕਾ ਮੀਡੀਆ ਇੰਚਾਰਜ ਤੇ ਸਲਾਹਕਾਰ ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਓਐਸਡੀ (ਜਨ ਸੰਪਰਕ) ਨਿਯੁਕਤ ਕੀਤਾ ਹੈ। ਮਨਜੀਤ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਵਿਚ ਇਕ ਸਤਿਕਾਰਤ ਸ਼ਖਸੀਅਤ ਹਨ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦਾ ਮੀਡੀਆ ਸੈੱਲ ਸੰਭਾਲ ਰਹੇ ਸਨ। ਪੱਤਰਕਾਰਾਂ ਨਾਲ ਉਨ੍ਹਾਂ ਦੇ ਚੰਗੇ ਸਬੰਧਾਂ ਕਾਰਨ ਨਿਯੁਕਤੀ ਦਾ ਲਾਭ ਆਮ ਆਦਮੀ ਪਾਰਟੀ ਅਤੇ ਪੰਜਾਬ ਦੀ ਸਰਕਾਰ ਦੋਵਾਂ ਨੂੰ ਮਿਲੇਗਾ।

ਆਮ ਆਦਮੀ ਪਾਰਟੀ ‘ਚ ਆਉਣ ਤੋਂ ਪਹਿਲਾਂ ਮਨਜੀਤ ਸਿੱਧੂ ਨੇ ਪੰਜਾਬ ਦੇ ਕਈ ਵੱਡੇ ਪੰਜਾਬੀ ਅਖਬਾਰਾਂ ‘ਚ ਪੱਤਰਕਾਰ ਵਜੋਂ ਕੰਮ ਕੀਤਾ। ਉਹ ਇਕ ਅਖਬਾਰ ਦੇ ਸੰਪਾਦਕ ਵੀ ਰਹਿ ਚੁੱਕੇ ਹਨ। ਭਗਵੰਤ ਮਾਨ ਜਦੋਂ ਤੋਂ ਕਾਮੇਡੀ ਛੱਡ ਕੇ ਸਿਆਸਤ ਵਿਚ ਆਏ ਹਨ, ਉਦੋਂ ਤੋਂ ਹੀ ਮਨਜੀਤ ਸਿੱਧੂ ਉਨ੍ਹਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਅਖਬਾਰ ‘ਚ ਸੰਪਾਦਕ ਦੀ ਨੌਕਰੀ ਛੱਡ ਦਿੱਤੀ ਅਤੇ ਪੰਜਾਬ ਵਿੱਚ ਭਗਵੰਤ ਮਾਨ ਨੂੰ ਮਜ਼ਬੂਤ ​​ਕਰਨ ਲਈ ਆਮ ਆਦਮੀ ਪਾਰਟੀ ਦੇ ਮੀਡੀਆ ਨੂੰ ਸੰਭਾਲਣਾ ਸ਼ੁਰੂ ਕਰ ਦਿੱਤਾ।

Leave a Reply