ਸੁੰਦਰ ਸ਼ਾਮ ਅਰੋੜਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਰਾਜਮੋਹਨ ਨੇ ਅਗਾਊਂ ਜ਼ਮਾਨਤ ਦੀ ਮੰਗ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ ਪਰ ਉਹ ਰੈਗੂਲਰ ਜ਼ਮਾਨਤ ਦੀ ਅਰਜ਼ੀ ’ਤੇ ਕੁਝ ਦੇਰ ਤਕ ਆਪਣਾ ਫੈਸਲਾ ਸੁਣਾਉਣਗੇ।
ਜ਼ਿਕਰਯੋਗ ਹੈ ਕਿ ਅਰੋੜਾ ਨੇ 5 ਜਨਵਰੀ 2023 ਨੂੰ ਦਰਜ ਮਾਮਲੇ ਵਿਚ ਅਗਾਊਂ ਜ਼ਮਾਨਤ ਇਸ ਲਈ ਮੰਗੀ ਸੀ ਤਾਂ ਜੋ ਪਹਿਲਾਂ ਹੋਏ ਦਰਜ ਕੇਸ ਵਿਚ ਜੇ ਅੱਜ ਕੋਰਟ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੰਦੀ ਹੈ ਤਾਂ ਉਨ੍ਹਾਂ ਦੇ ਰਿਹਾਅ ਹੋਣ ਤੋਂ ਬਾਅਦ ਨਵੇਂ ਦਰਜ ਕੇਸ ਵਿਚ ਗ੍ਰਿਫ਼ਤਾਰ ਨਾ ਕੀਤਾ ਜਾ ਸਕੇ।