ਰਾਮਸੇਤੂ ਮਾਮਲਾ: ਕੇਂਦਰ ਨੇ ਫਰਵਰੀ ਤੱਕ ਦਾ ਸਮਾਂ ਮੰਗਿਆ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਰਾਮਸੇਤੂ ਨੂੰ ਕੌਮੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਸਬੰਧੀ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕਰਦੀ ਸੁਬਰਾਮਣੀਅਮ ਸਵਾਮੀ ਦੀ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਲਈ ਅੱਜ ਸੁਪਰੀਮ ਕੋਰਟ ਤੋਂ ਫਰਵਰੀ ਦੇ ਪਹਿਲੇ ਹਫ਼ਤੇ ਤੱਕ ਦਾ ਸਮਾਂ ਮੰਗਿਆ ਹੈ। ਚੀਫ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਪੀ ਐੱਸ ਨਰਸਿਮਹਾ ਦੀ ਬੈਂਚ ਨੇ ਸਰਕਾਰ ਨੂੰ ਪਟੀਸ਼ਨ ਦਾ ਜਵਾਬ ਦਾਖ਼ਲ ਕਰਨ ਲਈ ਸਮਾਂ ਦੇ ਦਿੱਤਾ ਅਤੇ ਮਾਮਲੇ ਦੀ ਸੁਣਵਾਈ ਫਰਵਰੀ ਦੇ ਦੂਜੇ ਹਫ਼ਤੇ ’ਤੇ ਪਾ ਦਿੱਤੀ।  –

Leave a Reply