ਨਫ਼ਰਤੀ ਭਾਸ਼ਨ: ਸੁਪਰੀਮ ਕੋਰਟ ਨੇ ਦਿੱਲੀ ਪੁਲੀਸ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ:  ਸੁਪਰੀਮ ਕੋਰਟ ਨੇ ਸਾਲ 2021 ਵਿਚ ਰਾਸ਼ਟਰੀ ਰਾਜਧਾਨੀ ਵਿਚ ਧਾਰਮਿਕ ਇਕੱਠਾਂ ਵਿਚ ਦਿੱਤੇ ਨਫ਼ਰਤੀ ਭਾਸ਼ਨਾਂ ਦੇ ਮਾਮਲਿਆਂ ਦੀ ਜਾਂਚ ਵਿਚ ਦਿੱਲੀ ਪੁਲੀਸ ਵੱਲੋਂ ਕੋਈ ਮਹੱਤਵਪੂਰਨ ਪ੍ਰਗਤੀ ਨਾ ਕਰਨ ਦਾ ਨੋਟਿਸ ਲੈਂਦਿਆਂ ਪੁਲੀਸ ਤੋਂ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਨੇ ਨੋਟ ਕੀਤਾ ਕਿ ਇਹ ਘਟਨਾ ਦਸੰਬਰ 2021 ਦੀ ਹੈ ਅਤੇ ਇਸ ਮਾਮਲੇ ਵਿੱਚ ਐੱਫਆਈਆਰ ਪਿਛਲੇ ਸਾਲ 4 ਮਈ ਨੂੰ ਦਰਜ ਕੀਤੀ ਗਈ ਸੀ। ਅਦਾਲਤ ਨੇ ਪੁੱਛਿਆ, ‘ਤੁਹਾਨੂੰ ਐੱਫਆਈਆਰ ਦਰਜ ਕਰਨ ਲਈ ਪੰਜ ਮਹੀਨਿਆਂ ਦੀ ਲੋੜ ਕਿਉਂ ਹੈ? ਕਿੰਨੀਆਂ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ?’ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਦੇ ਬੈਂਚ ਨੇ ਕਿਹਾ, ‘ਜਾਂਚ ਵਿੱਚ ਕੋਈ ਮਹੱਤਵਪੂਰਨ ਪ੍ਰਗਤੀ ਨਹੀਂ ਹੋਈ ਹੈ।’

Leave a Reply

error: Content is protected !!