ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ

ਚੰਡੀਗੜ੍ਹ : ਲੋਹੜੀ ਮੌਕੇ ਪੰਜਾਬ ਸਰਕਾਰ ਨੇ ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ, ਜਿਹੜੇ ਪਿਛਲੇ ਲੰਮੇ ਸਮੇਂ ਤੋਂ ਪੱਕੇ ਹੋਣ ਦੀ ਆਸ ਵਿਚ ਬੈਠੇ ਸਨ। ਦਰਅਸਲ ਪੰਜਾਬ ਸਰਕਾਰ ਨੇ ਸੂਬੇ ਦੇ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ। ਮਾਨ ਨੇ ਕਿਹਾ ਹੈ ਕਿ 6 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਾਹ ਸਾਫ਼ ਹੋ ਗਿਆ ਹੈ ਅਤੇ ਜਲਦੀ ਹੀ ਇਸ ਦੀ ਪੂਰੀ ਡਿਟੇਲ ਸਾਂਝੀ ਕੀਤੀ ਜਾਵੇਗੀ।

ਦਰਅਸਲ ਮੁੱਖ ਮੰਤਰੀ ਨੇ ਇਕ ਟਵੀਟ ਸਾਂਝਾ ਕਰਦਿਆਂ ਲਿਖਿਆ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਇਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ। ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫ਼ੈਸਲੇ ਲੈ ਰਹੀ ਹੈ ਅਤੇ ਇਸੇ ਕੜੀ ’ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ ਸਰਕਾਰ ਜਲਦੀ ਹੀ ਇਸ ਸਬੰਧੀ ਵੇਰਵੇ ਜਾਰੀ ਕਰੇਗੀ। ਲੋਹੜੀ ਦੀਆਂ ਮੁਬਾਰਕਾਂ।

Leave a Reply

error: Content is protected !!