ਗੋਲਡੀ ਬਰਾੜ ਦਾ ਕਰੀਬੀ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਵੱਡੇ ਖੁਲਾਸੇ ਹੋਣ ਦੀ ਉਮੀਦ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਗੈਂਗਸਟਰ ਫਰੀਦਕੋਟ ਵਿਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਕਾਂਡ ਵਿਚ ਵੀ ਸ਼ਾਮਲ ਸੀ। ਗੈਂਗਸਟਰ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ ਪੈਰੀ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਉਸ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਮੁਲਜ਼ਮ ਪੈਰੀ ਪੰਜਾਬ ਸਮੇਤ ਹਰਿਆਣਾ ਵਿਚ ਕਤਲ ਅਤੇ ਕਤਲ ਦੇ ਯਤਨ ਸਮੇਤ ਲਗਭਗ ਇਕ ਦਰਜਨ ਤੋਂ ਵੱਧ ਅਪਰਾਧਕ ਵਾਰਦਾਤਾਂ ਵਿਚ ਸ਼ਾਮਲ ਹੈ। ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਗੈਂਗ ਦਾ ਸਰਗਰਮ ਮੈਂਬਰ ਹੈ। ਫਿਲਹਾਲ ਪੁਲਸ ਉਸ ਤੋਂ ਪੁੱਛਗਿੱਛ ਵਿਚ ਲੱਗੀ ਹੋਈ ਹੈ ਤਾਂ ਜੋ ਉਸ ਦੇ ਹੋਰ ਸਾਥੀਆਂ ਦੀ ਜਾਣਕਾਰੀ ਹਾਸਲ ਕੀਤੀ ਜਾ ਸਕੇ। ਪੁਲਸ ਮੁਤਾਬਕ ਗੈਂਗਸਟਰ ਕੋਲੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਤ ਹੈ।

Leave a Reply

error: Content is protected !!